- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ' 'ਚ ਡੈਰਿਕ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਪਿਛਲੇ ਦਿਨੀਂ ਸ੍ਰੀ ਹਰਿਗੋਬਿੰਦ ਸਪੋਰਟਸ ਕਲੱਬ ਭਰੋਵਾਲ ਵਿਖੇ ਕਰਵਾਏ ਗਏ। ਕੁਸ਼ਤੀ ਦੇ ਅੰਡਰ-14 ਦੇ ਮੁਕਾਬਲੇ 'ਚ 62 ਕਿਲੋਗ੍ਰਾਮ ਭਾਰ ਵਰਗ ਵਿਚ ਛੇਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਾ. ਲਿਵਜੋਤ ਸਿੰਘ ਅਤੇ ਚੌਥੀ ਜਮਾਤ ਦੇ ਮਾ. ਇਮਾਨ ਸਿੰਘ ਨੇ ਆਪਣੀ ਤਾਕਤ ਅਤੇ ਤਕਨੀਕ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਖਿਡਾਰੀਆਂ ਨੂੰ ਮਾਤ ਦਿੱਤੀ ਅਤੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮੇ ਜਿੱਤੇ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਨੇ ਵੇਟ ਲਿਫਟਿੰਗ ਦੇ 61 ਕਿਲੋਗ੍ਰਾਮ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ। ਉਸ ਨੇ ਮੁਕਾਬਲੇ ਦੌਰਾਨ ਆਪਣੀ ਤਾਕਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੂਜੀ ਜਮਾਤ ਦੀ ਵਿਦਿਆਰਥਣ ਮੰਨਤ ਕੌਰ ਨੇ ਕੁਸ਼ਤੀ ਦੇ ਅੰਡਰ-14, 30 ਕਿਲੋਗ੍ਰਾਮ ਭਾਰ ਵਰਗ ਵਿਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗ਼ਮਾ ਜਿੱਤਿਆ। ਐਥਲੈਟਿਕਸ ਦੇ ਮੁਕਾਬਲਿਆਂ ਵਿਚ ਨੌਵੀਂ ਜਮਾਤ ਦੇ ਵਿਦਿਆਰਥੀ ਮਨਰਾਜ ਸਿੰਘ ਗੋਸਲ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਅੱਠਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਅਤੇ ਛੇਵੀਂ ਜਮਾਤ ਦੇ ਵਿਦਿਆਰਥੀ ਤਨਿਸ਼ ਸ਼ਰਮਾ ਨੇ ਕਰਾਟੇ ਦੇ ਆਪਣੇ-ਆਪਣੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਦੀ ਪ੍ਰਿੰ. ਨੀਨਾ ਭਾਰਦਵਾਜ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।