- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੈਰਿਕ ਸਕੂਲ ਦੇ ਵਿਦਿਆਰਥੀਆਂ ਜ਼ੋਨਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਡੈਰਿਕ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਅੰਡਰ-14 ਅਤੇ ਅੰਡਰ-17 ਟੱਗ ਆਫ਼ ਵਾਰ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਅੰਡਰ-14, ਅੰਡਰ-17 ਅਤੇ ਅੰਡਰ-19 ਹੈਂਡਬਾਲ ਟੀਮਾਂ ਨੇ ਵੀ ਪਹਿਲਾ ਸਥਾਨ ਪ੍ਰਾਪਤ ਕਰ ਕੇ ਜ਼ਿਲ੍ਹਾ ਪੱਧਰ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਤੋਂ ਇਲਾਵਾ ਸਹਿਜਪ੍ਰੀਤ ਕੌਰ ਨੇ ਅੰਡਰ-54 ਕਿਲੋਗ੍ਰਾਮ ਵਰਗ ਵਿਚ ਜ਼ਿਲ੍ਹਾ ਪੱਧਰ ’ਤੇ ਸੋਨੇ ਦਾ ਤਮਗਾ ਜਿੱਤ ਕੇ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ। ਵਿਰਾਜ ਅਤੇ ਆਕਾਸ਼ ਨੇ ਵੀ ਸੋਨੇ ਦੇ ਤਮਗੇ ਜਿੱਤ ਕੇ ਸਕੂਲ ਦੀ ਸ਼ਾਨ ਵਧਾਈ। ਸਕੂਲ ਦੀ ਪਿ੍ਰੰ. ਨੀਨਾ ਭਾਰਦਵਾਜ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।