
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੀਕਸ਼ਾ ਨੇ ਬੀਸੀਏ 'ਚ ਮੈਰਿਟ ਹਾਸਿਲ ਕਰਕੇ ਕਾਲਜ ਤੇ ਮਾਪਿਆਂ ਦਾ ਨਾਂ ਚਮਕਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਅਮਰਦੀਪ ਕਾਲਜ ਦੇ ਬੀਸੀਏ ਕੋਰਸ ਦੀ ਵਿਦਿਆਰਥਣ ਯੂਨੀਵਰਸਿਟੀ ਮੈਰਿਟ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਦੂਜਾ ਸਾਲ ਦੇ ਨਤੀਜਿਆਂ ਵਿਚ ਇਲਾਕੇ ਦੇ ਇਕੋ-ਇੱਕ ਯੂਨੀਵਰਸਿਟੀ ਕਾਲਜ, ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਮੈਰਿਟ ਵਿਚ ਮਾਣਮੱਤਾ ਸਥਾਨ ਹਾਸਲ ਕਰ ਕੇ ਆਪਣੇ ਪਰਿਵਾਰ, ਕਾਲਜ ਅਤੇ ਸਮੁੱਚੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਦੀਕਸ਼ਾ ਕੌਰ, ਪੁੱਤਰੀ ਕਮਲਜੀਤ ਸਿੰਘ, ਵਾਸੀ ਪਿੰਡ ਜਗਤਪੁਰ ਨੇ 80.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸੱਤਵਾਂ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰ. ਮਨਜੀਤ ਸਿੰਘ ਨੇ ਦੀਕਸ਼ਾ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਕਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣਾ, ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਸਮਰੱਥਾ ਦੀ ਪੂਰੀ ਪਹਿਚਾਣ ਕਰਵਾਉਣਾ ਇੱਕ ਸਿੱਖਿਆ ਸੰਸਥਾ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਅਜਿਹੀਆਂ ਪ੍ਰਾਪਤੀਆਂ ਹੀ ਕਿਸੇ ਸੰਸਥਾ ਦੀ ਅਕਾਦਮਿਕ ਪਛਾਣ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਆਉਣ ਵਾਲੀ ਪੀੜ੍ਹੀ ਨੂੰ ਇਹ ਵਿਸ਼ਵਾਸ ਦਿੰਦੀਆਂ ਹਨ ਕਿ ਮੰਜ਼ਿਲ ਉਨ੍ਹਾਂ ਨੂੰ ਹੀ ਮਿਲਦੀ ਹੈ ਜੋ ਰਾਹ ਦੀਆਂ ਔਖਿਆਈਆਂ ਦੇ ਬਾਵਜੂਦ ਤੁਰਦੇ ਰਹਿਣ ਦਾ ਹੌਸਲਾ ਰੱਖਦੇ ਹਨ।