ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਸਾਲ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਇਆ
ਜ਼ਿਲ੍ਹਾ ਪ੍ਰਸ਼ਾਸਨ ਨੇ ਨਵੇਂ ਸਾਲ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਇਆ
Publish Date: Thu, 01 Jan 2026 07:01 PM (IST)
Updated Date: Fri, 02 Jan 2026 04:11 AM (IST)
01ਐਨਐਸਆਰ24ਪੀ ਨਵਾਂਸ਼ਹਿਰ ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਫ਼ਸਰਾਨ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹੋਏ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਨਵੇਂ ਸਾਲ 2026 ਦੀ ਆਮਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਬਲਬੀਰ ਰਾਜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਹੋਏ। ਧਾਰਮਿਕ ਸਮਾਗਮ ਦੌਰਾਨ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੰਦਿਆ ਕਿਹਾ ਕਿ ਨਵਾਂ ਸਾਲ ਸਭ ਲਈ ਖੁਸ਼ੀ ਭਰਿਆ ਹੋਵੇ, ਨਵੇਂ ਮੌਕੇ, ਨਵੀਆਂ ਉਮੀਦਾਂ ਤੇ ਨਵੀਆਂ ਕਾਮਯਾਬੀਆਂ ਲੈ ਕੇ ਆਵੇ ਅਤੇ ਸਾਰਿਆਂ ਦੇ ਘਰਾਂ ਚ ਪਿਆਰ ਤੇ ਤੰਦਰੁਸਤੀ ਦਾ ਪਸਾਰਾ ਹੋਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇੱਕ ਹੋਰ ਪ੍ਰਣ ਵੀ ਕੀਤਾ ਜਾਵੇ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਾਫ ਸਫਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਗੰਦਗੀ ਨਾ ਫੈਲਾਈ ਜਾਵੇ। ਇਸ ਮੌਕੇ ਤੇ ਗੁਰੂ ਦਾ ਅਟੁੱਟ ਲੰਗਰ ਚੱਲਿਆ।