ਤਜਿੰਦਰ ਜੋਤ, ਬਲਾਚੌਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੁਰਾਣੇ ਫਰੰਟ ਆਫਿਸ ਦੀ ਥਾਂ ਸਬ-ਡਵੀਜ਼ਨ ਬਲਾਚੌਰ ਵਿਖੇ ਨਵਾਂ ਫਰੰਟ ਆਫਿਸ ਖੋਲਿ੍ਹਆ ਗਿਆ। ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰਰੀਤ ਕੌਰ, ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟੇ੍ਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ, ਬਾਰ ਪ੍ਰਧਾਨ ਟੀਆਰ ਦੱਤਾ ਅਤੇ ਹੋਰ ਵਕੀਲ ਹਾਜ਼ਰ ਸਨ। ਉਪਰੰਤ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਕੋਈ ਵੀ ਵਿਅਕਤੀ, ਜਿਸ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੋਵੇ ਜਾਂ ਮੁਫ਼ਤ ਵਕੀਲ ਕਰਨਾ ਚਾਹੁੰਦਾ ਹੋਵੇ, ਇਸ ਫਰੰਟ ਆਫਿਸ ਵਿਖੇ ਆ ਕੇ ਮੁਫ਼ਤ ਕਾਨੂੰਨੀ ਸਲਾਹ ਜਾਂ ਮਦਦ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਟੈਲੀਫੋਨ ਨੰਬਰ 01823-223511 ਉੱਤੇ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ (ਮੁਹਾਲੀ) ਦੇ ਟੋਲ ਫਰੀ ਨੰਬਰ 1968 ਉੱਤੇ ਵੀ ਸੰਪਰਕ ਕਰ ਸਕਦਾ ਹੈ।