ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ ਕੀਤੀ ਸ਼ੁਰੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ ਕੀਤੀ ਸ਼ੁਰੂ
Publish Date: Tue, 09 Dec 2025 04:54 PM (IST)
Updated Date: Tue, 09 Dec 2025 04:57 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ
ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਦੁਆਰਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੰਚਾਲਿਤ ਯੂਥ ਅਗੇਂਸਟ ਡਰੱਗਜ਼“ਮੁਹਿੰਮ ਦਾ ਉਦਘਾਟਨ ਜ਼ਿਲ੍ਹਾ ਜੇਲ੍ਹ ਗੁਰੂਗ੍ਰਾਮ ਤੋਂ ਵਰਚੁਅਲ ਤੌਰ ਤੇ ਕੀਤਾ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਅਤੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਇੱਕ ਵਿਸ਼ੇਸ਼ ਮੁਹਿੰਮ“ਯੂਥ ਅਗੇਂਸਟ ਡਰੱਗਜ਼“ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 6 ਦਸੰਬਰ ਤੋਂ 6 ਜਨਵਰੀ 2026 ਤੱਕ ਚੱਲੇ ਗਈ।
ਇਸ ਦੇ ਸਬੰਧ ਵਿਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਟੀਮਾਂ ਪਿੰਡ-ਪਿੰਡ, ਸਕੂਲ, ਕਾਲਜ, ਜ਼ੇਲ੍ਹਾ ਜਾ ਕੇ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕਤ ਕਰਨ ਗਈਆਂ। ਇਸ ਮੌਕੇ ਪੈਰਾਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਰਬਜੋਤ ਸਿੰਘ ਚੁੰਬਰ ਅਤੇ ਜਸਵਿੰਦਰ ਕੌਰ ਰਾਣੀ ਵੱਲੋਂ ਪਿੰਡ ਨੌਰਾ ਅਤੇ ਸੂਰਾਪੁਰ ਵਿਖੇ ਯੂਥ ਅਗੇਂਸਟ ਡਰੱਗਜ਼“ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕੀਤਾ ਅਤੇ ਪਿੰਡ ਵਾਸੀਆਂ, ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਵਿਚ ਨਸ਼ਿਆ ਬਾਰੇ ਜਾਗਰੂਕਤ ਕਰਨ ਦੇ ਰੈਲੀ ਕੱਢੀ ਗਈ। ਜਿਸ ਵਿਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋ ਵੱਧ ਕੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਯੂਥ ਅਗੇਂਸਟ ਡਰੱਗਜ਼“ ਮੁਹਿੰਮ ਅਤੇ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ। ਯੁਵਾ ਪੀੜੀ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਹਰ ਇੱਕ ਨੌਜਵਾਨ ਨੂੰ ਕਿਸੇ ਨਾ ਕਿਸੇ ਕੰਮ ਵਿਚ ਲੱਗਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬਚਣਾ ਚਾਹੀਦਾ ਹੈ ਅਤੇ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ। ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ ਤਾਂ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ। ਇਸ ਮੌਕੇ ਪਿੰਡ ਨੌਰਾ ਅਤੇ ਸੂਰਾਪੁਰ ਦੇ ਪਿੰਡ ਵਾਸੀ ਹਾਜ਼ਰ ਸਨ।