ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ-2012 ਸੰਬੰਧੀ ਸੈਮੀਨਾਰ ਕਰਵਾਇਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ-2012 ਸੰਬੰਧੀ ਸੈਮੀਨਾਰ ਕਰਵਾਇਆ
Publish Date: Wed, 28 Oct 2026 03:59 PM (IST)
Updated Date: Wed, 28 Oct 2026 04:01 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ। ਜਿਸ ਵਿਚ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਜਾਗਰੂਕਤ ਕੀਤਾ ਗਿਆ। ਲਵਜਿੰਦਰ ਕੌਰ ਸਬ-ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਤਹਿਸੀਲ ਬਲਾਚੌਰ ਅਦਾਲਤ ਵੱਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਨੂੰ ਉੁਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ-2012 ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਲੜਕੇ ਅਤੇ ਲੜਕੀ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਕਿਸੇ ਵੀ ਅਪਰਾਧ ਦੀ ਜਾਣਕਾਰੀ ਤੁਰੰਤ ਹੈਲਪ ਲਾਈਨ ਨੰਬਰ 1098 ਤੇ ਦਿੱਤੀ ਜਾਣੀ ਚਾਹੀਦੀ ਹੈ। ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮੱਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਬਲਾਕ ਬਲਾਚੌਰ-1 ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਮਨਦੀਪ ਸਿੰਘ, ਪੈਰਾ ਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ ਅਤੇ ਰਵਜੋਤ ਸਿੰਘ ਚੁੰਬਰ ਵੱਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ-2012 ਬਾਰੇ ਜਾਗਰੂਕਤਾ ਕੀਤਾ। ਸੈਮੀਨਾਰਾਂ ਦੌਰਾਨ ਨੁੱਕੜ ਨਾਟਕ ਅਤੇ ਡਰਾਇੰਗ ਕੰਪੀਟੀਸ਼ਨ ਕਰਵਾਏ ਗਏ।।ਦੋਨੋਂ ਸਕੂਲ ਸੈਮੀਨਾਰਾਂ ਦੌਰਾਨ ਅਧਿਆਪਕ ਸਾਹਿਬਾਨ ਹਾਜ਼ਰ ਸਨ।