ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਆਯੋਜਿਤ
Publish Date: Sat, 14 Feb 2026 06:20 PM (IST)
Updated Date: Sun, 15 Feb 2026 04:09 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਤਹਿਤ ਸ਼੍ਰੀ ਵਿਸ਼ਵਕਰਮਾ ਮੰਦਿਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਅਟਲ ਵਾਯੋ ਅਭਯੁਦਯ ਯੋਜਨਾ ਅਧੀਨ ਜਾਗਰੂਕਤਾ ਕੈਂਪ ਲਗਾਇਆ, ਜਿਸ ’ਚ ਐੱਸਡੀਐੱਮ ਨਵਾਂਸ਼ਹਿਰ ਅਨਮਜਯੋਤ ਕੌਰ ਨੇ ਸ਼ਿਰਕਤ ਕੀਤੀ। ਐੱਸਡੀਐੱਮ ਨਵਾਂਸ਼ਹਿਰ ਨੇ ਦੱਸਿਆ ਕਿ ਅਟਲ ਵਾਯੋ ਅਭਯੁਦਯ ਯੋਜਨਾ ਅਧੀਨ ਜ਼ਿਲ੍ਹੇ ਅੰਦਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤਹਿਤ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਅਧੀਨ ਦੇ ਐਕਸ਼ਨ ਪਲਾਨ ਦੇ ਤਹਿਤ ਜ਼ਿਲ੍ਹੇ ਵਿਚ ਬਜ਼ੁਰਗ ਨਾਗਰਿਕਾਂ ਦੀ ਭਲਾਈ ਵਾਸਤੇ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ ਅਤੇ ਆਯੁਰਵੈਦਿਕ ਚੈੱਕਅਪ ਲਗਾਇਆ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੀ ਸਿਹਤ ਸੁਧਾਰ ਵਾਸਤੇ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ। ਉੁਨ੍ਹਾਂ ਦੱਸਿਆ ਕਿ ਕੈਂਪ ਵਿਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਓਪੀਡੀ, ਆਰਥੋਪੈਡਿਕ ਚੈੱਕਅਪ, ਅੰਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਅਤੇ ਮਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਵਿਚ ਐਮਡੀ ਮੈਡੀਸੀਨ ਡਾ. ਜਸਕਰਨ ਸਿੰਘ, ਹੱਡਿਆ ਦੇ ਮਾਹਿਰ ਡਾ. ਅਸ਼ੋਕ ਗੋਇਲ, ਐਮਡੀ ਮਨਰੋਗ ਵਿਭਾਗ ਡਾ. ਸੰਦੀਪ ਬੰਗਰ, ਕੰਨਾਂ ਦੇ ਮਾਹਿਰ ਡਾ. ਅਮਿਤ, ਅੱਖਾਂ ਦੇ ਮਾਹਿਰ ਡਾ. ਸਵਰਨਜੀਤ, ਅਰੀਸ਼ਾ ਚੌਹਾਨ ਫਾਰਮੈਸੀ ਅਫ਼ਸਰ, ਆਂਗਣਵਾੜੀ ਵਰਕਰ ਆਦਿ ਹਾਜ਼ਰ ਸਨ।