ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਰੋਜ਼ਗਾਰ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
Publish Date: Thu, 26 Feb 2026 05:34 PM (IST)
Updated Date: Fri, 27 Feb 2026 04:07 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਤੇ ਰੋਜ਼ਗਾਰ ਦੇ ਮੌਕੇ ਦੇਣ ਸੰਬੰਧੀ ਆਈਟੀਆਈ ਦੀ ਗਰਾਊਂਡ ਚ ਜ਼ਿਲ੍ਹਾ ਪੱਧਰੀ ਕੈਂਪ ਲਾਇਆ, ਜਿਸ ’ਚ ਆਰਕੇ ਆਰੀਆ ਕਾਲਜ ਨਵਾਂਸ਼ਹਿਰ ਦੇ ਪੋਸਟ ਗ੍ਰੈਜੂਏਟ ਤੇ ਗ੍ਰੈਜੂਏਟ ਵਿਭਾਗ ਦੇ ਆਖਰੀ ਸਾਲ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਕੈਂਪ ਦਾ ਉਦੇਸ਼ ਲੜਕੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਸੀ। ਕਾਲਜ ਦੀਆਂ 30 ਵਿਦਿਆਰਥਣਾਂ ਨੇ ਜ਼ਿਲ੍ਹਾ ਰੋਜ਼ਗਾਰ ਦਫਤਰ ਵਿਚ ਆਪਣੀ ਰਜਿਸਟਰੇਸ਼ਨ ਕਰਵਾਈ। ਉਪਰੰਤ ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਰੋਜ਼ਗਾਰ ਸਕੀਮ ਤੇ ਇੰਟਰਵਿਊ ਸ਼ਡਿਊਲ ਪ੍ਰਤੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥਣਾਂ ਨਾਲ ਪ੍ਰੋ. ਮ੍ਰਿਦਲਾ ਪੁਸ਼ਕਰਨਾ, ਪ੍ਰੋ. ਕੇਵਲ ਕ੍ਰਿਸ਼ਨ ਤੇ ਪ੍ਰੋ. ਸਿਮਰਨ ਨਾਲ ਗਏ। ਕਾਲਜ ਪ੍ਰਿੰ. ਡਾ. ਪੁਨੀਤ ਅਨੇਜਾ ਨੇ ਬੱਚਿਆਂ ਨੂੰ ਉਤਸਾਹਿਤ ਕਰਦੇ ਹੋਏ ਕਿਹਾ ਕਿ ਅਜਿਹੇ ਰੋਜ਼ਗਾਰ ਕੈਂਪ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਿਚ ਮੁੱਖ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਲੜਕੀਆਂ ਆਈਟੀ ਅਤੇ ਹੋਰ ਤਕਨੀਕੀ ਕੰਮਾਂ ਦੀ ਮੁਫਤ ਸਿਖਲਾਈ ਲੈ ਕੇ ਆਤਮ ਨਿਰਭਰ ਬਣ ਸਕਦੀਆਂ ਹਨ। ਕਾਲਜ ਦੇ ਪਲੇਸਮੈਂਟ ਸੈਲ ਦੇ ਇੰਚਾਰਜ ਪ੍ਰੋ. ਮਰਿਦਲਾ ਪੁਸ਼ਕਰਨਾ ਨੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਆਤਮ ਨਿਰਭਰ ਹੋਣ ਲਈ ਪ੍ਰੇਰਿਤ ਕੀਤਾ। ਪ੍ਰੋ. ਕੇਵਲ ਕ੍ਰਿਸ਼ਨ ਨੇ ਵਿਦਿਆਰਥੀਆਂ ਨੂੰ ਅੱਜ ਦੇ ਯੁੱਗ ’ਚ ਕੰਪਿਊਟਰ ਦੀ ਮਹੱਤਤਾ ਦੱਸਦੇ ਹੋਏ ਆਈਟੀ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।