ਜ਼ਿਲ੍ਹਾ ਪੱਧਰੀ ਸਿਹਤ ਸੁਰੱਖਿਆ ਤੇ ਰੋਜ਼ਗਾਰ ਕੈਂਪ ਲਾਇਆ
ਔਰਤਾਂ ਤੇ ਬੱਚਿਆਂ ਲਈ ਜ਼ਿਲ੍ਹਾ ਪੱਧਰੀ ਸਿਹਤ ਸੁਰੱਖਿਆ ਤੇ ਰੋਜ਼ਗਾਰ ਕੈਂਪ ਲਗਾਇਆ
Publish Date: Sat, 28 Feb 2026 07:31 PM (IST)
Updated Date: Sun, 01 Mar 2026 04:11 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਰਹਿਨੁਮਾਈ ਹੇਠ ਆਈਟੀਆਈ ਮੈਦਾਨ ਵਿਖੇ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਲਾਇਆ, ਜਿਸ ’ਚ ਵਾਈਸ ਚੇਅਰਮੈਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਮੁੱਖ ਮਹਿਮਾਨ ਵਜੋਂ ਪਹੁੰਚੇ। ਕੈਂਪ ਦੌਰਾਨ ਵਿਭਾਗਾਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ ਤੇ ਸਿਹਤ ਵਿਭਾਗ ਦੀ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਜਨਰਲ ਸਿਹਤ ਚੈੱਕਅੱਪ ਦੇ ਨਾਲ-ਨਾਲ ਮੁਫ਼ਤ ਅੱਖਾਂ ਦੀ ਜਾਂਚ, ਲੈਬ ਟੈਸਟ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਦੱਸਿਆ ਕਿ ਔਰਤਾਂ ਅਤੇ ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਰੁਜ਼ਗਾਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ।।ਕੈਂਪ ਚ ਔਰਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਤਕਰੀਬਨ 25 ਵੱਖ-ਵੱਖ ਵਿਭਾਗਾਂ, ਜਿਨ੍ਹਾਂ ’ਚ ਸਿਹਤ ਵਿਭਾਗ, ਰੋਜ਼ਗਾਰ ਦਫਤਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ, ਸੀਐਮ ਦੀ ਯੋਗਸ਼ਾਲਾ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਖੀ ਵਨ ਸਟਾਪ ਸੈਂਟਰ, ਆਈਸੀਡੀਐਸ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੇਵਾ ਕੇਂਦਰ, ਸੇਲਫ ਹੈਲਪ ਗਰੁੱਪ ਆਦਿ ਵੱਲੋਂ ਸਟਾਲਾਂ ਲਗਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ ਔਰਤਾਂ ਅਤੇ ਬੱਚਿਆਂ ਨੂੰ ਰੋਜ਼ਗਾਰ ਦੇਣ ਲਈ 9 ਪਲੇਸਮੇਂਟ ਏਜੰਸੀਆਂ ਵੱਲੋਂ ਵਾਕ ਇਨ ਇੰਟਰਵਿਊ ਕਰਵਾਏ ਗਏ। ਇਸ ’ਚ 71 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 45 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਅਤੇ ਮੌਕੇ ਤੇ ਹੀ 14 ਲੜਕੀਆਂ ਦੀ ਚੋਣ ਕਰਦੇ ਹੋਏ ਜਾਬ ਲੈਟਰ ਵੀ ਦਿੱਤੇ ਗਏ। ਕੈਂਪ ਦੌਰਾਨ ਸਿਹਤ ਵਿਭਾਗ ਵੱਲੋਂ ਲਗਾਏ ਗਏ ਸਟਾਲ ਤੇ ਤਕਰੀਬਨ 250 ਸਹਿਭਗੀਆ ਵੱਲੋਂ ਵਿਜ਼ਿਟ ਕੀਤੀ ਅਤੇ 190 ਲੋਕਾਂ ਦੀ ਹਾਈਪਰ ਟੈਂਸ਼ਨ ਸਕਰੀਨਿੰਗ ਕਰਵਾਈ। 90 ਔਰਤਾਂ ਤੇ ਲੜਕੀਆਂ ਵੱਲੋਂ ਸ਼ੂਗਰ ਚੈਕ ਕਰਵਾਈ ਗਈ, ਕੁੱਲ 69 ਔਰਤਾਂ ਤੇ ਲੜਕੀਆਂ ਵੱਲੋਂ ਫਰੀ ਅੱਖਾਂ ਦਾ ਚੈੱਕਅਪ ਕਰਵਾਇਆ। ਕੈਂਪ ਵਿਚ 70 ਤੋਂ ਵੱਧ ਨਵਜੰਮੀ ਬੱਚਿਆਂ ਨੂੰ ਬੇਬੀ ਕੇਅਰ ਕਿੱਟਾਂ ਦੀ ਵੰਡੀਆਂ।