ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ
ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ
Publish Date: Sun, 25 Jan 2026 04:34 PM (IST)
Updated Date: Mon, 26 Jan 2026 04:04 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 16ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੇ ਉਤਸ਼ਾਹ ਨਾਲ ਡੀਏਐੱਨ ਕਾਲਜ ਵਿਖੇ ਉਪ ਮੰਡਲ ਮੈਜਿਸਟਰੇਟ ਅਨਮਜਯੋਤ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਫੋਟੋ ਪਹਿਚਾਣ ਪੱਛਰ ਵੰਡੇ ਗਏ। ਐੱਸਡੀਐਮ ਅਨਮਜਯੋਤ ਕੌਰ ਨੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕਰਦਿਆਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ਅਜੇ ਤੱਕ ਆਪਣੀ ਵੋਟ ਲਈ ਰਜਿਸਟ੍ਰੇਸ਼ਨ ਨਹੀ ਕਰਵਾਈ, ਉਹ ਵੀ ਆਪਣੀ ਵੋਟ ਬਣਾਉਣ ਲਈ ਆਪਣਾ ਫਾਰਮ ਆਨ ਲਾਈਨ (https://voters.eci.gov.in or Voter 8elpline Mobile 1pp) ਤੇ ਭਰ ਸਕਦੇ ਹਨ ਜਾਂ ਸਬੰਧ ਬੀਐਲਓਜ਼ ਜਾਂ ਈਆਰਓ ਦਫ਼ਤਰ ਵਿਚ ਵੀ ਆਪਣਾ ਫਾਰਮ ਭਰਕੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਦਾ 16ਵਾਂ ਰਾਸ਼ਟਰੀ ਵੋਟਰ ਦਿਵਸ My 9ndia My Vote ਥੀਮ ਤੇ ਆਧਾਰਿਤ ਸੀ। ਉੁਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵੋਟ ਅਹਿਮ ਹੁੰਦੀ ਹੈ ਤੇ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿਚ ਹਰ ਸ਼੍ਰੇਣੀ ਦੇ ਹਰੇਕ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹਮੇਸ਼ਾ ਸੋਚ-ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਹੋਰ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ, ਕਿ ਵੋਟ ਪਾਉਣਾ ਸਾਡਾ ਅਧਿਕਾਰ ਹੀ ਨਹੀਂ, ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਐੱਸਡੀਐਮ ਅਨਮਜਯੋਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਸਹੁੰ ਵੀ ਚੁਕਾਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਭਾਸ਼ਣ, ਲਘੂ ਨਾਟਕ, ਰੰਗੋਲੀ, ਗਿੱਧਾ, ਗੀਤ ਆਦਿ ਦੀ ਪੇਸ਼ਕਾਰੀ ਕੀਤੀ। ਸਮਾਰੋਹ ਦੌਰਾਨ ਐੱਸਡੀਐਮ ਵੱਲੋਂ ਵੋਟਰ ਸੂਚੀ ਦੀ ਸੁਧਾਈ ਦੌਰਾਨ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੀਐਲਓ ਬੂਥ ਨੰ:151 ਬਲਾਚੌਰ ਅਨਿਲ ਕੁਮਾਰ, ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਦੌਰਾਨ ਨੋਡਲ ਅਫ਼ਸਰ ਸਵੀਪ ਸਤਨਾਮ ਸਿੰਘ ਅਤੇ ਚੋਣ ਕਾਨੂੰਗੋ ਅਮਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ। ਸਮਾਰੋਹ ਵਿਚ ਮੰਚ ਸੰਚਾਲਣ ਦੀ ਭੂਮਿਕਾ ਹਰਦੀਪ ਕੌਰ ਨੇ ਨਿਭਾਈ। ਇਸ ਮੌਕੇ ਪਰਮਜੀਤ ਕੌਰ, ਮੁਸਕਾਨ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।