ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ
ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜ਼ਿਲਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ
Publish Date: Thu, 11 Dec 2025 04:05 PM (IST)
Updated Date: Thu, 11 Dec 2025 04:06 PM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਕਿਸ਼ਨ ਚੰਦ ਦੀ ਦੇਖ-ਰੇਖ ਹੇਠ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਦੇ ਗਣਿਤ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਜ਼ਿਲ੍ਹੇ ਦੇ ਸੱਤ ਬਲਾਕਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਰਚਨਾਤਮਿਕਤਾ ਨੂੰ ਵਧਾਉਂਦੇ ਹਨ। ਉਪ-ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਕਿਹਾ ਕਿ ਸਾਨੂੰ ਸਕੂਲਾਂ ਵਿੱਚ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਕ੍ਰਮਵਾਰ ਪਹਿਲੇ ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ 1500, 1000, 500 ਰੁਪਏ ਨਕਦ ਇਨਾਮ ਦਿੱਤੇ ਗਏ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਰਗ ਵਿਚ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ, ਸਰਕਾਰੀ ਮਿਡਲ ਸਕੂਲ ਜੰਡੀ ਅਤੇ ਸਰਕਾਰੀ ਹਾਈ ਸਕੂਲ ਜਗਤਪੁਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਦਸਵੀਂ ਵਰਗ ਦੇ ਮੁਕਾਬਲਿਆਂ ਵਿਚ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ, ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ ਅਤੇ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਗੁਣਾਚੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ, ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਜਨੀਸ਼ ਕੁਮਾਰ, ਬਲਾਕ ਨੋਡਲ ਅਫਸਰ ਅਮਨਪ੍ਰੀਤ ਸਿੰਘ ਜੌਹਰ, ਪ੍ਰਿੰਸੀਪਲ ਕਿਸ਼ਨ ਚੰਦ, ਸੰਜੀਵ ਕੁਮਾਰ, ਸੁਖਵਿੰਦਰ ਲਾਲ, ਬਲਜਿੰਦਰ ਸਿੰਘ, ਕਵਿਤਾ ਸਭਰਵਾਲ, ਡਿੰਪਲ ਖੁਰਾਣਾ, ਹਰਦੀਪ ਪ੍ਰਾਸ਼ਰ, ਜਤਿੰਦਰ ਸਿੰਘ ਪਾਬਲਾ, ਨਰੇਸ਼ ਕੁਮਾਰ, ਮੋਨਿਕਾ ਸ਼ਰਮਾ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।