ਜ਼ਿਲ੍ਹਾ ਪੁਲਿਸ ਵੱਲੋਂ 74 ਗ੍ਰਾਮ ਹੈਰੋਇਨ ਸਮੇਤ 6 ਮੁਲਜ਼ਮ ਕਾਬੂ ਜ਼ਿਲ੍ਹਾ ਪੁਲਿਸ ਨੇ 74 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀਆਂ ਨੂੰ ਕੀਤਾ ਕਾਬੂ
Publish Date: Sun, 15 Nov 2026 04:05 PM (IST)
Updated Date: Mon, 16 Nov 2026 04:00 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਐੱਸਐੱਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 6 ਕਥਿਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਹਨਾਂ ਖ਼ਿਲਾਫ਼ ਵੱਖ ਵੱਖ ਪੁਲਿਸ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਐੱਸਐੱਸਪੀ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ, ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ। ਤਾਂ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ’ਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਅਜੈ ਪਾਲ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਫੋਕਲ ਪੁਆਇੰਟ ਲਾਗੇ ਸਟਰੀਟ ਲਾਈਟ ਦੀ ਰੋਸ਼ਨੀ ਵਿਚ ਇਕ ਨੌਜਵਾਨ ਬਿੱਲੂਦੀਨ ਪੁੱਤਰ ਬਸ਼ੀਰ ਅਹਿਮਦ ਵਾਸੀ ਖਾਰਾ ਕਲੋਨੀ ਕਰਿਆਮ ਰੋਡ ਨਵਾਂਸ਼ਹਿਰ ਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੀ 51 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਐੱਚਸੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਕਰਿਆਮ ਰੋਡ ਨੇੜੇ ਕਥਿਤ ਮੁਲਜ਼ਮ ਰਵੀ ਕੁਮਾਰ ਪੁੱਤਰ ਦਾਤਾ ਰਾਮ ਪਿੰਡ ਹਿਆਲਾ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬੰਗਾ ਦੇ ਏਐੱਸਆਈ ਗਗਨਦੀਪ ਕੁਮਾਰ ਨੇ ਇਕ ਸਵਿਫਟ ਕਾਰ ਚ ਸਵਾਰ ਦੋ ਨੌਜਵਾਨਾਂ ਮੋਹਿਤ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਤੁੰਗਰ ਗੇਟ ਬੰਗਾ, ਵਿਸ਼ਾਲ ਪੁੱਤਰ ਬਲਵੀਰ ਰਾਮ ਵਾਸੀ ਪੂਨੀਆ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 11 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਮਾਮਲਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਬੰਗਾ ਦੇ ਏਐੱਸਆਈ ਜਸਕਰਨ ਸਿੰਘ ਨੇ ਸੂਜਲ ਕੁਮਾਰ ਪੁੱਤਰ ਸੁਖਦੇਵ ਰਾਜ ਵਾਸੀ ਭਰੋਮਜਾਰਾ ਤੇ ਯੂਸਫ ਪੁੱਤਰ ਲੇਟ, ਰਾਮ ਲੁਭਾਇਆ ਵਾਸੀ ਨਾਗਰਾ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।