- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਕਿਸਾਨ ਧਰਨੇ 'ਚ ਜ਼ਿਲ੍ਹਾ ਪ੍ਰਧਾਨ ਹੋਏ ਫੱਟੜ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚਲ ਰਹੇ ਕਿਸਾਨੀ ਧਰਨੇ ਵਿਚ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਆਪਣੇ ਸਾਥੀ ਕਿਸਾਨ, ਮਜਦੂਰ ਭਰਾਵਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸੇ ਲੜੀ ਤਹਿਤ ਨਵਾਂਸ਼ਹਿਰ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦਾ ਇਕ ਵੱਡਾ ਕਾਫ਼ਲਾ ਇਸ ਸ਼ਾਂਤਮਈ ਧਰਨੇ ਵਿਚ ਪਹੁੰਚਿਆ ਹੋਇਆ ਹੈ। ਹਰਦੀਪ ਸਿੰਘ ਰੈਲ ਮਾਜਰਾ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਦੱਸਿਆ ਕਿ ਬੀਤੇ ਦਿਨ ਸਾਡੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਨੂੰ ਇਸ ਧਰਨੇ ਦੌਰਾਨ ਇਕ ਸਕਾਰਪੀਓ ਗੱਡੀ ਨੇ ਸੜਕ ਉੱਤੇ ਜਾਂਦਿਆਂ ਅਚਾਨਕ ਆਪਣੀ ਲਪੇਟ ਵਿਚ ਲੈ ਲਿਆ। ਜਿਸ ਵਿਚ ਸੰਤੋਖ ਸਿੰਘ ਰੈਲਮਾਜਰਾ ਦੇ ਪੈਰ ’ਤੇ ਗੱਡੀ ਚੜ੍ਹਨ ਕਰ ਕੇ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਤੇ ਖੁਸ਼ਕਿਸਮਤੀ ਨਾਲ ਪ੍ਰਧਾਨ ਦੀ ਜਾਨ ਵਾਲ-ਵਾਲ ਬਚ ਗਈ ਅਤੇ ਪੈਰ ਦੀ ਹੱਡੀ ਟੁੱਟਣ ਤੋਂ ਬਚਾਅ ਰਿਹਾ।