ਅੰਡਰ-21 ਬੈਡਮਿੰਟਨ ਟੀਮ 'ਚ ਜ਼ਿਲ੍ਹੇ ਦੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ ਅੰਡਰ-21 ਬੈਡਮਿੰਟਨ ਟੀਮ 'ਚ ਜ਼ਿਲ੍ਹੇ ਦੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ
Publish Date: Tue, 24 Nov 2026 06:03 PM (IST)
Updated Date: Tue, 24 Nov 2026 06:04 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਖੇਡਾਂ ਵਤਨ ਪੰਜਾਬ ਦੀਆਂ 2026, ਸੀਜ਼ਨ-4 ਤਹਿਤ 16 ਤੋਂ 23 ਨਵੰਬਰ ਤੱਕ ਬਰਨਾਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਹੀਦ ਭਗਤ ਸਿੰਘ ਨਗਰ ਦੀ ਅੰਡਰ-21 ਬੈਡਮਿੰਟਨ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਜ਼ਿਲ੍ਹੇ ਦੀ ਝੋਲੀ ਚ ਕਾਂਸੀ ਦਾ ਤਗਮਾ ਪਾਇਆ। ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੀ ਟੀਮ ਨੇ ਪਹਿਲੇ ਰਾਊਂਡ ਵਿਚ ਤਰਨਤਾਰਨ, ਦੂਜੇ ਰਾਊਂਡ ਵਿਚ ਫਿਰੋਜ਼ਪੁਰ ਅਤੇ ਤੀਜੇ ਰਾਊਂਡ ਵਿਚ ਮੋਹਾਲੀ ਦੀ ਟੀਮ ਨੂੰ ਹਰਾਉਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਵਿਚ ਵੀਰ ਦਵਿੰਦਰ ਸਿੰਘ, ਜਗਵੀਰ ਸਿੰਘ, ਦੀਪਕ ਭਾਟੀਆ, ਤਨਿਸ਼ ਅਤੇ ਲੋਕੇਸ਼ ਨੇ ਆਪਣੀ ਖੇਡ ਕਲਾ ਅਤੇ ਮਿਹਨਤ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਲ ਕਰਨ ਵਿਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਬੈਡਮਿੰਟਨ ਕੋਚ ਰਮਨਦੀਪ ਸਿੰਘ ਨੇ ਸਮੁੱਚੀ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਸਮੁੱਚੇ ਜ਼ਿਲ੍ਹੇ ਲਈ ਇਸ ਪ੍ਰਾਪਤੀ ਨੂੰ ਮਾਣ ਵਾਲੀ ਗੱਲ ਦੱਸਿਆ। ਰਾਜ ਪੱਧਰੀ ਮੁਕਾਬਲਿਆਂ ਦੌਰਾਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਜ਼ਿਲ੍ਹੇ ਦੀ ਇਸ ਪ੍ਰਾਪਤੀ ਨਾਲ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਹੈ। ਇਹ ਜਿੱਤ ਜਿੱਥੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ, ਉੱਥੇ ਹੀ ਜ਼ਿਲ੍ਹੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਵਿਚ ਵੀ ਸਹਾਈ ਹੋਵੇਗੀ।