- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ 25 ਨੂੰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ 25 ਨਵੰਬਰ ਦਿਨ ਬੁੱਧਵਾਰ ਨੂੰ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਦਿੱਤੀ। ਉੁਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਦੀ ਅਜੇ ਤੱਕ ਦਿਵਿਆਂਗਤਾ ਸਬੰਧੀ ਮੈਡੀਕਲ ਅਸੈਸਮੈਂਟ ਨਹੀਂ ਹੋ ਸਕੀ ਅਤੇ ਨਾ ਹੀ ਯੂਡੀਆਈਡੀ ਕਾਰਡ ਲਈ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਦੀ ਮੌਕੇ ਤੇ ਹੀ ਡਾਕਟਰਾਂ ਵੱਲੋਂ ਮੈਡੀਕਲ ਅਸੈਸਮੈਂਟ ਕੀਤੀ ਜਾਵੇਗੀ ਅਤੇ ਕਾਰਡ ਬਣਵਾਉਣ ਲਈ ਅਰਜ਼ੀ ਵੀ ਅਪਲਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਿਵਿਆਂਗਜਨਾਂ ਨੂੰ ਪਹਿਲਾਂ ਹੀ ਦਿਵਿਆਂਗਤਾ ਸਬੰਧੀ ਸਰਟੀਫਿਕੇਟ ਜਾਰੀ ਹੋ ਚੁੱਕਾ ਹੈ ਪਰ ਯੂਡੀਆਈਡੀ ਕਾਰਡ ਲਈ ਅਪਲਾਈ ਕਰਨਾ ਬਾਕੀ ਹੈ, ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਵੀ ਕੈਂਪ ਦੌਰਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ 50 ਫ਼ੀਸਦੀ ਤੋਂ ਵੱਧ ਦਿਵਿਆਂਗਤਾ ਵਾਲੇ ਯੋਗ ਵਿਅਕਤੀਆਂ, ਜਿਨ੍ਹਾਂ ਦੀ ਪੈਨਸ਼ਨ ਬਣਦੀ ਹੈ, ਦੀ ਪੈਨਸ਼ਨ ਸਬੰਧੀ ਅਰਜ਼ੀ ਵੀ ਆਨਲਾਈਨ ਕਰਵਾਈ ਜਾਵੇਗੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਕੈਂਪ ਵਿਚ ਪਹੁੰਚਣ ਸਮੇਂ ਆਪਣੇ ਨਾਲ ਆਧਾਰ ਕਾਰਡ, ਵੋਟਰ ਆਈਡੀ ਕਾਰਡ ਅਤੇ ਜੇਕਰ ਪਹਿਲਾਂ ਦਿਵਿਆਂਗਤਾ ਸਬੰਧੀ ਕੋਈ ਸਰਟੀਫਿਕੇਟ ਜਾਰੀ ਹੋਇਆ ਹੈ। ਤਾਂ ਉਹ ਵੀ ਜ਼ਰੂਰ ਲੈ ਕੇ ਆਉਣ, ਤਾਂ ਜੋ ਸਬੰਧਤ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।