- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰਵਵਡਾ. ਲੇਖ ਰਾਜ ਮਾਹੀ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026-27 ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਆਧੁਨਿਕ, ਉੱਨਤ ਅਤੇ ਤਕਨੀਕੀ ਜਾਣਕਾਰੀ ਦੇ ਕੇ ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਮਹੱਤਵਪੂਰਨ ਕਿਸਾਨ ਮੇਲਾ ਮਿਤੀ 07 ਅਕਤੂਬਰ ਬੁੱਧਵਾਰ ਨੂੰ ਸ਼ਹਿਨਸ਼ਾਹ ਪੈਲੇਸ ਗੜ੍ਹਸ਼ੰਕਰ-ਬਲਾਚੌਰ ਰੋਡ ਕਰਾਵਰ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲਗਾਇਆ ਜਾਵੇਗਾ। ਇਸ ਸਮਾਰੋਹ ਵਿਚ ਹਲਕਾ ਬਲਾਚੌਰ ਦੇ ਐੱਮਐੱਲਏ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦਕਿ ਮੇਲੇ ਦਾ ਵਿਧੀਵਤ ਉਦਘਾਟਨ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵ.ਸ.), ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਹਾਜ਼ਰ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸੰਬੋਧਨ ਕਰਨਗੇ। ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਦੀ ਉੱਚ ਪੱਧਰੀ ਟੀਮ ਵੀ ਉਚੇਚੇ ਤੌਰ ’ਤੇ ਪਹੁੰਚ ਰਹੀ ਹੈ, ਜੋ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿਚ ਹੋ ਰਹੀਆਂ ਨਵੀਆਂ ਖੋਜਾਂ, ਬੀਜਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਫ਼ਸਲਾਂ ਦੀ ਸਾਂਭ-ਸੰਭਾਲ ਦੇ ਨਵੀਨਤਮ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਮੇਲੇ ਵਾਲੀ ਥਾਂ ’ਤੇ ਵੱਖ-ਵੱਖ ਵਿਭਾਗਾਂ ਅਤੇ ਖੇਤੀ ਖੇਤਰ ਨਾਲ ਜੁੜੀਆਂ ਸੰਸਥਾਵਾਂ ਵੱਲੋਂ ਨਵੀਨਤਮ ਤਕਨਾਲੋਜੀ, ਮਸ਼ੀਨਰੀ, ਜੈਵਿਕ ਖੇਤੀ, ਖਾਦਾਂ ਅਤੇ ਆਧੁਨਿਕ ਖੇਤੀ ਅਭਿਆਸਾਂ ਨਾਲ ਸਬੰਧਿਤ ਵਿਸ਼ੇਸ਼ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ। ਇਨ੍ਹਾਂ ਸਟਾਲਾਂ ਤੇ ਕਿਸਾਨਾਂ ਨੂੰ ਪ੍ਰੈਕਟੀਕਲ ਜਾਣਕਾਰੀ ਮਿਲੇਗੀ ਅਤੇ ਉਨ੍ਹਾਂ ਦੀਆਂ ਖੇਤੀ ਨਾਲ ਸਬੰਧਿਤ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਦੱਸਿਆ ਜਾਵੇਗਾ। ਇਸ ਕਿਸਾਨ ਮੇਲੇ ਵਿਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ ਨੇ ਦਿੱਤੀ।