ਤੀਜੇ ਦਿਨ ਗੋਤਾਖੋਰਾਂ ਨੂੰ ਮਿਲੀ ਭਾਜਪਾ ਆਗੂ ਦੀ ਲਾਸ਼ : ਐੱਸਐੱਚਓ
ਤੀਜੇ ਦਿਨ ਗੋਤਾਖੋਰਾਂ ਨੂੰ ਮਿਲੀ ਸ਼ਿਵ ਸ਼ਰਮਾ ਦੀ ਲਾਸ਼-ਐੱਸਐੱਚਓ ਪਵਨ ਕੁਮਾਰ
Publish Date: Wed, 08 Apr 2026 06:32 PM (IST)
Updated Date: Thu, 09 Apr 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਠਗੜ੍ਹ : ਪੁਲਿਸ ਅਤੇ ਪਰਿਵਾਰ ਵੱਲੋਂ ਅੱਜ ਤੀਜੇ ਦਿਨ ਵੀ ਭਾਜਪਾ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਿਵ ਸ਼ਰਮਾ ਦੀ ਭਾਲ ਕੀਤੀ ਜਾ ਰਹੀ ਸੀ ਤਾਂ ਗੋਤਾਖੋਰਾਂ ਨੂੰ ਉਨ੍ਹਾਂ ਦੀ ਲਾਸ਼ ਬਰਾਮਦ ਹੋ ਗਈ ਹੈ। ਉਧਰ ਪੁਲਿਸ ਥਾਣਾ ਸਿਟੀ ਰੂਪਨਗਰ ਦੇ ਐੱਸਐੱਚਓ ਪਵਨ ਕੁਮਾਰ ਨੇ ਕਿਹਾ ਕਿ ਸ਼ਿਵ ਸ਼ਰਮਾ ਦੀ ਭਾਲ ਕੀਤੀ ਜਾ ਰਹੀ ਸੀ। ਬਾਅਦ ਦੁਪਹਿਰ ਗੋਤਾਖੋਰਾਂ ਵੱਲੋਂ ਨਹਿਰ ਵਿਚੋਂ ਮ੍ਰਿਤਕ ਸ਼ਿਵ ਸ਼ਰਮਾ ਦੀ ਲਾਸ਼ ਬਰਾਮਦ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਉਧਰ ਅੱਜ ਸਵੇਰੇ ਭਾਜਪਾ ਪੰਜਾਬ ਮਹਿਲਾ ਵਿੰਗ ਦੀ ਨੇਤਾ ਵਰਿੰਦਰ ਕੌਰ ਥਾਂਦੀ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਮੀਤ ਪ੍ਰਧਾਨ ਕਮਲ ਸ਼ਰਮਾ ਨੇ ਪਿੰਡ ਪਨਿਆਲੀ ਵਿਖੇ ਪੁੱਜ ਕੇ ਪਰਿਵਾਰਿਕ ਮੈਂਬਰਾਂ ਨੂੰ ਮਿਲ ਕੇ ਸ਼ਿਵ ਸ਼ਰਮਾ ਦੀ ਘਰ ਵਾਪਸੀ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਸਮੂਹ ਪਾਰਟੀ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਐੱਸਐੱਸਪੀ ਰੋਪੜ ਰਾਹੀਂ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਇਸ ਮਾਮਲੇ ਵਿਚ ਬਣਦਾ ਗੌਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਸ਼ਵਦੀਪ ਸ਼ਰਮਾ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ। ਤਾਂ ਜੋ ਕੋਈ ਨਾ ਕੋਈ ਅਹਿਮ ਸੁਰਾਗ ਹੱਥ ਲੱਗ ਜਾਵੇ।