ਸੰਗੀਤ ਤੇ ਜਸ਼ਨ ਦਾ ਸੁਮੇਲ ਬਣਿਆ ਦੋਆਬਾ ਕਾਲਜ ਦਾ ਸਟਾਰ ਡੇਅ
ਸੰਗੀਤ, ਮਸਤੀ ਤੇ ਜਸ਼ਨ ਦਾ ਸੁਮੇਲ ਬਣਿਆ ਦੋਆਬਾ ਕਾਲਜ ਦਾ ਸਟਾਰ ਡੇਅ
Publish Date: Fri, 06 Nov 2026 05:38 PM (IST)
Updated Date: Fri, 06 Nov 2026 05:41 PM (IST)
ਗੌਰਵ ਗਾਬਾ, ਪੰਜਾਬੀ ਜਾਗਰਣ ਰਾਹੋਂ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਤੀਜੇ ਦਿਨ ਨੂੰ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਸਟਾਰ ਡੇਅ ਵਜੋਂ ਮਨਾਇਆ। ਇਸ ਮੌਕੇ ਕਾਲਜ ਕੈਂਪਸ ਵਿਚ ਰੌਣਕ, ਸੰਗੀਤ ਅਤੇ ਮਨੋਰੰਜਨ ਦਾ ਖ਼ੂਬਸੂਰਤ ਮਾਹੌਲ ਦੇਖਣ ਨੂੰ ਮਿਲਿਆ। ਇਸ ਸਮਾਗਮ ਦਾ ਮੁੱਖ ਆਕਰਸ਼ਣ ਪ੍ਰਸਿੱਧ ਪੰਜਾਬੀ ਗਾਇਕ ਜੈਲੀ ਦੀ ਲਾਈਵ ਪੇਸ਼ਕਾਰੀ ਰਹੀ। ਉਨ੍ਹਾਂ ਨੇ ਆਪਣੇ ਜੋਸ਼ੀਲੇ ਗੀਤਾਂ ਅਤੇ ਸ਼ਾਨਦਾਰ ਅੰਦਾਜ਼ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਉਨ੍ਹਾਂ ਦੇ ਗੀਤਾਂ ਤੇ ਖ਼ੂਬ ਨੱਚ-ਗਾ ਕੇ ਆਨੰਦ ਮਾਣਿਆ ਅਤੇ ਇਸ ਦਿਨ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਬਾਠ, ਦੋਆਬਾ ਖਾਲਸਾ ਟਰੱਸਟ ਦੇ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਟਰੱਸਟੀ ਨਵਪ੍ਰੀਤ ਸਿੰਘ ਸੰਘਾ, ਗੁਰਪ੍ਰੀਤ ਸਿੰਘ ਬਾਠ, ਡਾ. ਖੁਸ਼ਨੀਤ ਕੌਰ ਬਾਠ ਅਤੇ ਕਾਲਜ ਦੇ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਨੇ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਬੰਧਕੀ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤਿੰਨ ਰੋਜ਼ਾ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਵਧਾਈ ਦਿੱਤੀ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੈਂਬਰਾਨ ਹਾਜ਼ਰ ਸਨ।