ਪਿੰਡ ਆਸਰੋਂ ਦੇ ਦਰਜਨਾਂ ਪਰਿਵਾਰ ਆਪ ਵਿਚ ਸ਼ਾਮਲ ਪਿੰਡ ਆਸਰੋਂ ਦੇ ਦਰਜਨਾਂ ਪਰਿਵਾਰ ਆਪ ਵਿਚ ਸ਼ਾਮਲ
Publish Date: Tue, 24 Nov 2026 04:11 PM (IST)
Updated Date: Tue, 24 Nov 2026 04:13 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਆਸਰੋਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਮੌਜੂਦਾ ਸਰਪੰਚ ਬਲਵਿੰਦਰ ਸਿੰਘ ਸਮੇਤ ਸਮੂਹ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਦਰਜਨਾਂ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਦਾ ਪੱਲਾ ਫੜਿਆ। ਵਿਧਾਇਕਾ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੇ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼ਾਮਲ ਹੋਏ ਸਰਪੰਚ ਤੇ ਸਾਥੀਆਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਬਲਾਚੌਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜਿਆ। ਸਮਾਗਮ ਦੌਰਾਨ ਸਰਪੰਚ ਬਲਵਿੰਦਰ ਸਿੰਘ, ਪੂਨਮ ਰਾਣੀ ਪੰਚ, ਬਲਵੀਰ ਕੌਰ ਪੰਚ, ਪੂਜਾ ਰਾਣੀ ਪੰਚ, ਰਵਿੰਦਰ ਸਿੰਘ ਪੰਚ ਅਤੇ ਬਰਜੇਸ਼ ਕੁਮਾਰ ਪੰਚ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਤੋਂ ਇਲਾਵਾ ਜਸਵੀਰ ਕੌਰ, ਨੀਲਮ ਰਾਣੀ, ਰਣਜੀਤ ਬਾਂਸਲ, ਬਲਵੀਰ ਸਿੰਘ, ਰਾਮ ਕਿਸ਼ਨ, ਜਸਪ੍ਰੀਤ ਕੌਰ, ਮੋਹਨ ਸਿੰਘ, ਸੁਖਪਾਲ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਮਨੋਜ ਕੁਮਾਰ ਅਤੇ ਭਜਨ ਸਿੰਘ ਸਮੇਤ ਕਈ ਹੋਰ ਪਰਿਵਾਰਾਂ ਨੇ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਪ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਹਰ ਮਿਹਨਤੀ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਆਸਰੋਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਵਾਇਆ ਜਾਵੇਗਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਪਾਰਟੀ ਦੇ ਸਥਾਨਕ ਅਹੁਦੇਦਾਰ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।