ਡਾ. ਬਲਜੀਤ ਕਮਲ ਨੇ ਅਹੁਦਾ ਸੰਭਾਲਿਆ
ਡਾ. ਬਲਜੀਤ ਕਮਲ ਨੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ
Publish Date: Thu, 19 Mar 2026 05:00 PM (IST)
Updated Date: Fri, 20 Mar 2026 04:05 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਾ. ਬਲਜੀਤ ਕਮਲ ਨੇ ਨਵੇਂ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 14 ਦਸੰਬਰ 2009 ਨੂੰ ਸਿਵਲ ਹਸਪਤਾਲ ਸੰਗਰੂਰ ਤੋਂ ਕੀਤੀ ਸੀ ਤੇ ਅਗਸਤ 2012 ਵਿਚ ਉਨ੍ਹਾਂ ਦਾ ਤਬਾਦਲਾ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਹੋ ਗਿਆ। ਜਿੱਥੇ ਉਨ੍ਹਾਂ ਨੇ ਤਕਰੀਬਨ ਡੇਢ ਸਾਲ ਆਪਣੀਆਂ ਸੇਵਾਵਾਂ ਨਿਭਾਈਆਂ। ਉਪਰੰਤ ਉਨ੍ਹਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਮੁਕੰਦਪੁਰ ਵਿਖੇ ਤਾਇਨਾਤ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਲਗਭਗ 14 ਸਾਲ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਈਆਂ। ਹੁਣ ਤਰੱਕੀ ਉਪਰੰਤ ਉਨ੍ਹਾਂ ਨੇ 19 ਮਾਰਚ 2026 ਨੂੰ ਸਿਵਲ ਸਰਜਨ ਦਫਤਰ ਵਿਖੇ ਨਵੇਂ ਸਹਾਇਕ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਡਾ. ਬਲਜੀਤ ਕਮਲ ਨੇ ਕਿਹਾ ਕਿ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਤੱਕ ਮਿਆਰੀ ਅਤੇ ਸੁਗਮ ਸਿਹਤ ਸੇਵਾਵਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਪ੍ਰਾਥਮਿਕਤਾ ਰਹੇਗੀ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਡੈਂਟਲ ਹੈਲਥ ਅਫਸਰ ਡਾ. ਰਾਜ ਕੁਮਾਰੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਪੀਏ ਸਿਵਲ ਸਰਜਨ ਅਜੇ ਕੁਮਾਰ ਤੇ ਹੋਰ ਹਾਜ਼ਰ ਸਨ।