ਡਾ. ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਇਆ
ਡਾ. ਬੀਆਰ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਇਆ
Publish Date: Thu, 16 Apr 2026 04:54 PM (IST)
Updated Date: Fri, 17 Apr 2026 04:06 AM (IST)

16ਐਨਐਸਆਰ17ਪੀ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਹਾੜਾ ਮਨਾਉਣ ਸਮੇਂ ਪਿੰਡ ਵਾਸੀ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪਿੰਡ ਰੱਕੜਾਂ ਬੇਟ ਦੀ ਨਿਊ ਕਾਲੋਨੀ ਸਥਿਤ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135ਵਾਂ ਜਨਮ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤ ਅਤੇ ਨੌਜਵਾਨ ਡਾ. ਅੰਬੇਡਕਰ ਕਲੱਬ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਟੇਜ ਸਕੱਤਰ ਸੁਖਦੇਵ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਮਾਜਿਕ ਬਰਾਬਰੀ ਤੇ ਏਕਤਾ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ। ਮਾ. ਹਰੀ ਸਿੰਘ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ ਦੇ ਨਾਅਰੇ ਨੂੰ ਅਸਲ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਹਥਿਆਰ ਹੈ ਜਿਸ ਰਾਹੀਂ ਅਸੀਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਸਮਾਜ ’ਚ ਸਨਮਾਨ ਜਨਕ ਸਥਾਨ ਪ੍ਰਾਪਤ ਕਰ ਸਕਦੇ ਹਾਂ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਸਰਪੰਚ ਭਾਗ ਸਿੰਘ, ਮਾ. ਹਰੀ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ, ਭਾਈ ਰਣਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਮਨੋਹਰ ਲਾਲ, ਵਿਕਰਮਜੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੇ ਅਖੀਰ ਵਿਚ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦਾ ਧੰਨਵਾਦ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ।