ਡਾ. ਗੁਰਪ੍ਰੀਤ ਕੌਰ ਹਲਕਾ ਫਿਲੌਰ ਦੀ ਆਬਜ਼ਰਵਰ ਨਿਯੁਕਤ
ਡਾ. ਗੁਰਪ੍ਰੀਤ ਕੌਰ ਥਿਆੜਾ ਸ਼ਿਅਦ ਵੱਲੋਂ ਹਲਕਾ ਫਿਲੌਰ ਦੀ ਆਬਜ਼ਰਵਰ ਨਿਯੁਕਤ
Publish Date: Fri, 23 Oct 2026 05:58 PM (IST)
Updated Date: Fri, 23 Oct 2026 06:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਿਅਦ ਦੀ ਸਪੋਕਸਪਰਸਨ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਹਲਕਾ ਫਿਲੌਰ ਦੀ ਆਬਜ਼ਰਵਰ ਨਿਯੁਕਤ ਕਰਕੇ ਇਕ ਅਹਿਮ ਫੈਸਲਾ ਲਿਆ ਹੈ। ਇਸ ਨਿਯੁਕਤੀ ਤੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਥਿਆੜਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ਤੇ ਖੁਸ਼ੀ ਜਾਹਿਰ ਕਰਦੇ ਹੋਏ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਡਾ. ਗੁਰਪ੍ਰੀਤ ਕੌਰ ਥਿਆੜਾ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ 2027 ਦੀਆਂ ਚੋਣਾਂ ਵਿਚ ਹਲਕਾ ਫਿਲੌਰ ਤੋਂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਚ ਅਹਿਮ ਯੋਗਦਾਨ ਦੇਣਗੇ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਥਿਆੜਾ, ਜਥੇ. ਰਮਨਦੀਪ ਸਿੰਘ ਥਿਆੜਾ ਸਮੇਤ ਸਮੂਹ ਪਰਿਵਾਰਿਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਇਸ ਨਿਯੁਕਤੀ ਤੇ ਡਾ. ਗੁਰਪ੍ਰੀਤ ਕੌਰ ਥਿਆੜਾ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਮਪੀ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਸਮੇਤ ਸਮੂੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।