ਡਾ. ਇੰਦਰਪਾਲ 'ਬੈਸਟ ਡਾਇਰੈਕਟਰ' ਵੱਜੋਂ ਸਨਮਾਨਿਤ ਡਾ. ਇੰਦਰਪਾਲ ਪਾਲ ਨੂੰ ਸਾਇੰਸ ਡਰਾਮਾ ਮੁਕਾਬਲੇ 'ਚ 'ਬੈਸਟ ਡਾਇਰੈਕਟਰ' ਵੱਜੋਂ ਸਨਮਾਨਿਤ
Publish Date: Fri, 30 Oct 2026 05:23 PM (IST)
Updated Date: Fri, 30 Oct 2026 05:25 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਅਧਿਆਪਕ ਡਾ. ਇੰਦਰਜੀਤ ਪਾਲ ਨੂੰ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਮੁਕਾਬਲੇ ਦੌਰਾਨ ਉਨ੍ਹਾਂ ਦੀ ਸ਼ਾਨਦਾਰ ਨਿਰਦੇਸ਼ਨ ਕਲਾ ਲਈ ਬੈਸਟ ਡਾਇਰੈਕਟਰ ਦੇ ਸਨਮਾਨ ਨਾਲ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਡਾ. ਇੰਦਰਜੀਤ ਪਾਲ ਰੰਗ-ਮੰਚ ਦੇ ਖੇਤਰ ਵਿਚ ਪੀਐੱਚਡੀ ਦੀ ਡਿਗਰੀ ਪ੍ਰਾਪਤ ਹਨ। ਉਨ੍ਹਾਂ ਨੂੰ ਰੰਗ-ਮੰਚ ਅਤੇ ਨਾਟਕ ਕਲਾ ਦਾ ਡੂੰਘਾ ਗਿਆਨ ਅਤੇ ਤਜਰਬਾ ਹਾਸਲ ਹੈ। ਉਨ੍ਹਾਂ ਦੀ ਕਲਾ, ਮਿਹਨਤ, ਸਿਰਜਣਾਤਮਕ ਸੋਚ ਅਤੇ ਵਿਦਿਆਰਥੀਆਂ ਨੂੰ ਮੰਚ ਨਾਲ ਜੋੜਨ ਦੀ ਸਮਰੱਥਾ ਸਕੂਲ ਲਈ ਇੱਕ ਵੱਡੀ ਪ੍ਰਾਪਤੀ ਹੈ। ਇਸ ਮਾਣਮੱਤੀ ਪ੍ਰਾਪਤੀ ਤੇ ਸਕੂਲ ਦੇ ਪ੍ਰਿੰ. ਕਿਸ਼ਨ ਖਟਕੜ ਅਤੇ ਸਮੂਹ ਸਟਾਫ਼ ਵੱਲੋਂ ਡਾ. ਇੰਦਰਜੀਤ ਪਾਲ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾ ਸਿਰਫ਼ ਅਧਿਆਪਕ ਦੀ ਪ੍ਰਤਿਭਾ ਅਤੇ ਮਿਹਨਤ ਨੂੰ ਦਰਸਾਉਂਦੀਆਂ ਹਨ, ਸਗੋਂ ਸਮੁੱਚੇ ਸਕੂਲ ਅਤੇ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਸਕੂਲ ਪਰਿਵਾਰ ਵੱਲੋਂ ਡਾ. ਇੰਦਰਜੀਤ ਪਾਲ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਨਵੀਆਂ ਉਚਾਈਆਂ ਛੂਹਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਇਸ ਮੌਕੇ ਪਰਵੀਨ ਕੌਰ, ਰਾਮ ਲੁਭਾਇਆ, ਸੁਰਜੀਤ ਸਿੰਘ, ਮੀਨਾਕਸ਼ੀ, ਜਸਵਿੰਦਰ, ਕੁਲਬੀਰ ਸਿੰਘ, ਗੁਰਪ੍ਰੀਤ ਕੌਰ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਅਮਨਦੀਪ ਕੌਰ, ਮਮਤਾ, ਸਰਬਜੀਤ ਕੌਰ, ਕ੍ਰਿਸ਼ਮਾ, ਜਸਵਿੰਦਰ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਕੈਂਪਸ ਮੈਨੇਜਰ ਪਰਮਜੀਤ ਸਿੰਘ, ਸੰਤੋਖ ਸਿੰਘ, ਮਨਦੀਪ ਕੌਰ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ, ਮੋਤਾ ਸਿੰਘ, ਤੀਰਥ ਰਾਮ ਆਦਿ ਮੌਜੂਦ ਸਨ।