ਡਾ. ਜਸਲੀਨ ਕੌਰ ਨੇ ਔੜ ਵਿਖੇ ਨਵੇਂ ਮੈਡੀਕਲ ਅਫ਼ਸਰ ਤਾਇਨਾਤ
ਡਾ. ਜਸਲੀਨ ਕੌਰ ਨੇ ਔੜ ਵਿਖੇ ਨਵੇਂ ਮੈਡੀਕਲ ਅਫ਼ਸਰ ਵੱਜੋਂ ਤਾਇਨਾਤ
Publish Date: Thu, 19 Mar 2026 06:39 PM (IST)
Updated Date: Fri, 20 Mar 2026 04:13 AM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਔੜ ਵਿਚ ਨਵੇਂ ਮੈਡੀਕਲ ਅਫਸਰ ਡਾ. ਜਸਲੀਨ ਕੌਰ ਦਾ ਇੰਪੈਨਲਮੈਂਟ ਕੀਤਾ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਨਵੇਂ ਮੈਡੀਕਲ ਅਫਸਰ ਡਾ. ਜਸਲੀਨ ਕੌਰ ਨੂੰ ਇੰਮਪੈਨਲਮੈਂਟ ਪੱਤਰ ਸੌਂਪਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਮ ਆਦਮੀ ਕਲੀਨਿਕ ਚ ਮਰੀਜ਼ਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਲੈਬ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਨਵੇਂ ਮੈਡੀਕਲ ਅਫ਼ਸਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।