- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਪੁਨੀਤ ਕੁਮਾਰ ਆਮ ਆਦਮੀ ਕਲੀਨਿਕ ਖਾਨਖਾਨਾ ਦੇ ਮੈਡੀਕਲ ਅਫ਼ਸਰ ਨਿਯੁਕਤ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਕ ਖਾਨਖਾਨਾ ਦੇ ਨਵੇਂ ਮੈਡੀਕਲ ਅਫ਼ਸਰ ਡਾ. ਪੁਨੀਤ ਕੁਮਾਰ ਨੂੰ ਇੰਪੈਨਲਮੈਂਟ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨਵੇਂ ਮੈਡੀਕਲ ਅਫ਼ਸਰ ਡਾ. ਪੁਨੀਤ ਕੁਮਾਰ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਮੌਜੂਦ ਸਨ।