ਔੜ ਵਿਖੇ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਕੀਤਾ ਭਰਵਾਂ ਸਵਾਗਤ ਔੜ ਵਿਖੇ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਕੀਤਾ ਭਰਵਾਂ ਸਵਾਗਤ
Publish Date: Sun, 29 Nov 2026 04:16 PM (IST)
Updated Date: Mon, 30 Nov 2026 04:02 AM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ : ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਕਸਬਾ ਔੜ ਵਿਖੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸਤਵਿੰਦਰਪਾਲ ਸਿੰਘ ਬਿੱਟੂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਹੋਈ ਇਕੱਤਰਤਾ ਦੌਰਾਨ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੇ ਆਪਸੀ ਸਾਂਝ ਅਤੇ ਸਿਆਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।।ਇਸ ਇਕੱਤਰਤਾ ਦੀ ਅਗਵਾਈ ਭਾਜਪਾ ਦੇ ਸੀਨੀਅਰ ਆਗੂ ਰਾਮਾਨੰਦ ਭਨੋਟ ਅਤੇ ਰਾਮਜੀ ਦਾਸ ਖੜਕੂਵਾਲ, ਅਕਾਲੀ ਆਗੂ ਪ੍ਰਿੰ. ਨਛੱਤਰ ਸੁੰਮਨ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਤਵਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝ ਸਿਰਫ਼ ਸਿਆਸੀ ਗੱਠਜੋੜ ਤੱਕ ਸੀਮਤ ਨਹੀਂ, ਸਗੋਂ ਇਹ ਆਪਸੀ ਭਾਈਚਾਰੇ, ਸਮਾਜਿਕ ਸਾਂਝ ਅਤੇ ਸਹਿਯੋਗ ਦੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਸਾਂਝ ਦੇ ਆਧਾਰ ਤੇ ਪੰਜਾਬ ਵਿਚ ਸੱਤਾ ਤਬਦੀਲੀ ਦਾ ਰਾਹ ਪੱਧਰਾ ਹੋਵੇਗਾ ਅਤੇ ਸੂਬੇ ਨੂੰ ਨਿਰਪੱਖ, ਲੋਕਪੱਖੀ ਤੇ ਵਿਕਾਸ ਨੂੰ ਸਮਰਪਿਤ ਸਰਕਾਰ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਬਦਲਾਅ ਦੀ ਉਮੀਦ ਰੱਖ ਰਹੇ ਹਨ ਅਤੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਲਈ ਮਜ਼ਬੂਤ ਸਿਆਸੀ ਇੱਛਾ-ਸ਼ਕਤੀ ਦੀ ਲੋੜ ਹੈ।।ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਔੜ ਰਾਮਾਨੰਦ ਭਨੋਟ ਨੇ ਕਿਹਾ ਕਿ ਹਲਕਾ ਬੰਗਾ ਦੇ ਲੋਕਾਂ ਨੂੰ ਇਸ ਵਾਰ ਪੜ੍ਹਿਆ-ਲਿਖਿਆ ਅਤੇ ਸੂਝਵਾਨ ਉਮੀਦਵਾਰ ਮਿਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਿੱਟੂ ਦੀ ਕਾਮਯਾਬੀ ਨਾਲ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਹਲਕੇ ਦੇ ਵੋਟਰ ਇਸ ਵਾਰ ਦਲ-ਬਦਲੂ ਸਿਆਸਤ ਨੂੰ ਨਕਾਰ ਕੇ ਲੋਕਾਂ ਨਾਲ ਜੁੜੇ ਅਤੇ ਵਿਕਾਸ ਦੀ ਸੋਚ ਰੱਖਣ ਵਾਲੇ ਉਮੀਦਵਾਰ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਤੇ ਵਰਕਰ ਆਪਸੀ ਤਾਲਮੇਲ ਨਾਲ ਚੋਣ ਸਰਗਰਮੀਆਂ ਨੂੰ ਅੱਗੇ ਵਧਾਉਣਗੇ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਮਾਨ, ਜਗਤਾਰ ਸਿੰਘ ਮੱਲਾਬੇਦੀਆਂ, ਕੁਲਵਿੰਦਰ ਸਿੰਘ, ਸੰਜੀਵ, ਆਸ਼ੂ ਰਾਣਾ, ਭੁਪਿੰਦਰ ਸਿੰਘ ਗੜ੍ਹੀ ਆਦਿ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।