- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਯਸ਼ਪਾਲ ਬੂਥਗੜ੍ਹ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰਨ

ਹਰਦੀਪ ਚੌਧਰੀ, ਪੰਜਾਬੀ ਜਾਗਰਣ
ਪੋਜੇਵਾਲ ਸਰਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਵੈਟਰਨਰੀ ਇੰਸਪੈਕਟਰ ਡਾ. ਯਸ਼ਪਾਲ ਬੂਥਗੜ੍ਹ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੰਦੀਪ ਹਨੀ ਟੌਂਸਾ ਨੇ ਡਾ. ਯਸ਼ਪਾਲ ਬੂਥਗੜ੍ਹ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸੜੋਆ ਬਲਾਕ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਡਾ. ਯਸ਼ਪਾਲ ਬੂਥਗੜ੍ਹ ਨੇ 36 ਸਾਲ ਪਸ਼ੂ ਪਾਲਣ ਵਿਭਾਗ ਵਿਚ ਸੇਵਾਵਾਂ ਨਿਭਾਉਂਦਿਆਂ ਬੇਜ਼ੁਬਾਨਾਂ ਦੀ ਸੇਵਾ ਨੂੰ ਸਮਰਪਿਤ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਉਹ ਪਾਰਟੀ ਜਥੇਬੰਦੀ ਵਿਚ ਵੀ ਲੰਬੇ ਸਮੇਂ ਤੋਂ ਸਰਗਰਮ ਰਹੇ ਹਨ। ਡਾ. ਯਸ਼ਪਾਲ ਚੌਧਰੀ ਵੈਟਰਨਰੀ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ ਦੋ ਵਾਰ ਜ਼ਿਲ੍ਹਾ ਜਨਰਲ ਸਕੱਤਰ, ਪੰਜ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਦੋ ਵਾਰ ਸੂਬਾ ਮੀਤ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਵੀ ਬਾਖੂਬੀ ਨਿਭਾ ਚੁੱਕੇ ਹਨ। ਸੰਦੀਪ ਹਨੀ ਟੌਂਸਾ ਨੇ ਕਿਹਾ ਕਿ ਤਜ਼ਰਬੇਕਾਰ ਅਤੇ ਸਮਰਪਿਤ ਆਗੂਆਂ ਦਾ ਪਾਰਟੀ ਨਾਲ ਜੁੜਨਾ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਡਾ. ਯਸ਼ਪਾਲ ਬੂਥਗੜ੍ਹ ਦੀ ਨਿਯੁਕਤੀ ਨਾਲ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿਚ ਵੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਚੌਧਰੀ ਸੁਰਿੰਦਰ ਪਾਲ ਬੰਬਈ, ਪ੍ਰਧਾਨ ਬੀਸੀ ਵਿੰਗ ਹਲਕਾ ਬਲਾਚੌਰ ਨੇ ਵੀ ਡਾ. ਯਸ਼ਪਾਲ ਬੂਥਗੜ੍ਹ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ। ਇਸ ਮੌਕੇ ਸੋਨੂੰ ਪ੍ਰਧਾਨ ਬੂਥਗੜ੍ਹ, ਗੌਰਵ ਨਾਨੋਵਾਲ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।