- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕੱਲ੍ਹ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 23 ਸਤੰਬਰ ਨੂੰ ਨਵਾਂਸ਼ਹਿਰ ਦੇ ਆਈਟੀਆਈ ਗਰਾਊਂਡ ਵਿਚ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾਵੇਗਾ। ਜਿਸ ਦੌਰਾਨ ਡਰੋਨ ਤਕਨੀਕ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ, ਸਿੱਖਿਆਵਾਂ ਅਤੇ ਮਾਨਵਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਕਰਸ਼ਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਐੱਸਡੀਐੱਮ ਨਵਾਂਸ਼ਹਿਰ ਅਨਮਜੋਤ ਕੌਰ ਨੇ ਆਪਣੇ ਦਫ਼ਤਰ ਵਿਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਗਰਾਮ ਨਾਲ ਸੰਬੰਧਤ ਸਾਰੇ ਜ਼ਰੂਰੀ ਪ੍ਰਬੰਧ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ। ਤਾਂ ਜੋ ਸ਼ਰਧਾਲੂਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਐੱਸਡੀਐੱਮ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ। ਇਸ ਦੌਰਾਨ ਰਾਗੀ ਜੱਥੇ ਵੱਲੋਂ ਗੁਰਬਾਣੀ ਅਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਜਾਵੇਗਾ। ਇਸ ਤੋਂ ਬਾਅਦ ਰਾਤ 7.45 ਵਜੇ ਮੁੱਖ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਵਿਸ਼ੇਸ਼ ਯਤਨ ਹੈ। ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡ ਕੇ ਵੱਖ-ਵੱਖ ਆਕ੍ਰਿਤੀਆਂ ਅਤੇ ਡਿਜੀਟਲ ਪੇਸ਼ਕਾਰੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਪ੍ਰਦਰਸ਼ਿਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ 92 ਡਰੋਨ ਸ਼ੋਅ ਰਾਜ ਦੇ ਵੱਖ-ਵੱਖ ਸਥਾਨਾਂ