ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿਚ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ਿਲ੍ਹੇ ਵਿਚ ਪਹੁੰਚਣ ’ਤੇ ਪਿੰਡ ਉਧਨਵਾਲ ਵਿਖੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਇੱਕ ਵਿਸ਼ਾਲ ਇਕੱਠ ਹੋਇਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ. ਸੁਭਾਸ਼ ਸ਼ਰਮਾ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਇੱਕ ਵਰਗ ਦੀ ਸਮੱਸਿਆ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਮਸਲਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ, ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਮਾਪਿਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ“ਦਾ ਮਕਸਦ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਇਸ ਸਮੱਸਿਆ ਵਿਰੁੱਧ ਇਕਜੁੱਟ ਕਰਨਾ ਹੈ। ਪੰਜਾਬ ਭਾਜਪਾ ਵੱਲੋਂ ਚਲਾਈ ਜਾ ਰਹੀ ਇਸ ਯਾਤਰਾ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਵਿਚ ਪ੍ਰੋਗਰਾਮ ਕੀਤੇ ਜਾ ਰਹੇ ਹਨ। - ਨੌਜਵਾਨਾਂ ਦਾ ਭਵਿੱਖ ਬਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ : ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪਿੰਡ ਉਧਨਵਾਲ ਵਿਖੇ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਇਹ ਦਰਸ਼ਾਉਂਦਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਤੋਂ ਬਚਾਉਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਮੁਹਿੰਮ ਬਣ ਕੇ ਨਹੀਂ ਰਹਿਣੀ ਚਾਹੀਦੀ, ਬਲਕਿ ਹਰ ਪਿੰਡ ਅਤੇ ਹਰ ਪਰਿਵਾਰ ਨੂੰ ਇਸ ਮੁਹਿੰਮ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਭਾਜਪਾ ਵਰਕਰ ਲੋਕਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਕੰਮ ਕਰਨਗੇ। ਉਨ੍ਹਾਂ ਪਿੰਡ ਉਧਨਵਾਲ ਦੇ ਲੋਕਾਂ, ਨੌਜਵਾਨਾਂ ਅਤੇ ਭਾਜਪਾ ਵਰਕਰਾਂ ਦਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕੀਤਾ। - ਨਸ਼ਿਆਂ ਵਿਰੁੱਧ ਜਨ-ਅੰਦੋਲਨ ਦੀ ਲੋੜ : ਰਵਨੀਤ ਸਿੰਘ ਬਿੱਟੂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। - ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਜ਼ਿੰਮੇਵਾਰੀ : ਅਸ਼ਵਨੀ ਸ਼ਰਮਾ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ, ਅਧਿਆਪਕਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਨੌਜਵਾਨਾਂ ਨਾਲ ਲਗਾਤਾਰ ਸੰਵਾਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਨਾਲ ਲਗਾਤਾਰ ਜੁੜੇ ਹੋਏ ਹਨ। 18 ਸਤੰਬਰ ਨੂੰ ਉਹ ਯਾਤਰਾ ਦੇ ਪਠਾਨਕੋਟ ਲਾਂਚ ਸਮਾਗਮ ਵੱਲ ਜਾਂਦੇ ਸਮੇਂ ਆਪਣੇ ਕਾਫ਼ਲੇ ਤੇ ਕਥਿਤ ਹਮਲੇ ਸੰਬੰਧੀ ਖ਼ਬਰਾਂ ਵਿਚ ਵੀ ਰਹੇ ਸਨ। - ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੀ ਲੋੜ : ਸਤਨਾਮ ਸਿੰਘ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਮਹੱਤਵ ਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਮਾਜ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਅਤੇ ਮੁਹੱਲਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਮਾਹੌਲ ਬਣਾਉਣ। - ਲੋਕਾਂ ਦੀ ਭਾਗੀਦਾਰੀ ਨਾਲ ਮੁਹਿੰਮ ਹੋਵੇਗੀ ਮਜ਼ਬੂਤ : ਸੰਦੀਪ ਭਾਟੀਆ ਸੋਨੂੰ ਸੰਦੀਪ ਭਾਟੀਆ ਸੋਨੂੰ ਨੇ ਦੱਸਿਆ ਕਿ ਨਸ਼ਿਆਂ ਦੇ ਖਾਤਮੇ ਲਈ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਨੌਜਵਾਨਾਂ ਦੀ ਸਕਾਰਾਤਮਕ ਸ਼ਮੂਲੀਅਤ ਜ਼ਰੂਰੀ ਹੈ।।ਪਿੰਡ ਉਧਨਵਾਲ ਵਿਖੇ ਹੋਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ। - ਨਸ਼ਾ ਮੁਕਤ ਪੰਜਾਬ ਹਰ ਪੰਜਾਬੀ ਦਾ ਸਾਂਝਾ ਸੁਪਨਾ : ਲੱਕੀ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਿਰਫ਼ ਇੱਕ ਪਾਰਟੀ ਦਾ ਨਹੀਂ, ਸਗੋਂ ਹਰ ਪੰਜਾਬੀ ਦਾ ਸਾਂਝਾ ਸੁਪਨਾ ਹੈ ਅਤੇ ਇਸ ਮਕਸਦ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅਸ਼ੋਕ ਚੇਚੀ, ਰਾਜ ਖਟਾਣਾ, ਪੰਕਜ਼ ਕੁਮਾਰ, ਗੁਰਪਾਲ ਸਿੰਘ ਧੌਲ, ਬਾਬਾ ਗੁਰਮੀਤ ਸਿੰਘ ਬਕਾਪੁਰ, ਜਸਵੰਤ ਸਿੰਘ ਕੰਗਣਾ ਬੇਟ, ਨਰਿੰਦਰ ਨਾਥ ਸੂਦਨ, ਅਮਨ ਰਾਣਾ, ਵਰਿੰਦਰ ਕੌਰ ਥਾਂਦੀ, ਅਸ਼ੋਕ ਕੁਮਾਰ ਨਾਨੋਵਾਲ, ਰਵਿੰਦਰ ਬਾਠ, ਸਤਨਾਮ ਬਿੱਲਾ, ਸ਼੍ਰੀਰਾਮ ਟੋਸਾ, ਲਖਵੀਰ ਚੇਚੀ, ਵਿੱਕੀ ਚੇਚੀ, ਸੁਖਦੇਵ ਬੰਟੀ, ਅਜੇ ਕਟਾਰੀਆ, ਨੰਦ ਕਿਸ਼ੋਰ, ਵਿਜੇ ਟਕਾਰਲਾ, ਡਾ. ਬਿੰਦਰ ਟਕਾਰਲਾ, ਰਾਮ ਲਾਲ ਸਿਆਨ, ਹੁਸਨ ਲਾਲ ਮਨਸੇਵਾਲ, ਰਾਮ ਪਾਲ ਭਾਨੇਵਾਲ, ਨਰਿੰਦਰ ਭਾਟੀਆ, ਵਰਿੰਦਰ ਸੈਣੀ, ਗੁਰਨਾਮ ਕਸਾਨਾ, ਬਰਿੰਦਰ ਰਜਵਾੜਾ, ਰੋਹਿਤ ਬਾਦਲ, ਰਾਜੂ ਅਨੰਦ, ਰਾਮ ਕੁਮਾਰ ਥਾਨਵਾਲਾ, ਜਤਿੰਦਰ ਸੈਣੀ ਮਹਿਤਪੁਰ, ਬਿੱਲੂ ਪੰਡਿਤ ਥੋਪੀਆ, ਬਿੱਟੂ ਚੌਧਰੀ ਥੋਪੀਆ, ਕੀਮਤੀ ਲਾਲ ਮਝੋਟ, ਰਾਮ ਸ਼ਾਹ ਭਾਟੀਆ, ਸੁਰਜੀਤ ਭਾਟੀਆ, ਹੁਸਨ ਲਾਲ ਆਦੋਆਨਾ, ਪਰਵੀਨ ਕਟਾਰੀਆ, ਰਾਜ ਕੁਮਾਰ ਸੜੋਆ, ਗੌਰਵ ਵੈਦ ਕਾਠਗੜ੍ਹ ਆਦਿ ਹਾਜ਼ਰ ਸਨ।