ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ : ਚਮਨ ਸਿੰਘ
ਨਸ਼ਾ ਬਰਬਾਦੀ ਦਾ ਕਾਰਨ ਬਣਦਾ ਹੈ-ਚਮਨ ਸਿੰਘ
Publish Date: Thu, 22 Jan 2026 05:20 PM (IST)
Updated Date: Fri, 23 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪਿੰਡ ਧਰਮਕੋਟ ਵਿਖੇ“ਨਸ਼ਾ ਮੁਕਤ ਭਾਰਤ ਅਭਿਆਨ“ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦੀ ਪ੍ਰਧਾਨਗੀ ਬਹਾਦਰ ਸਿੰਘ ਨੇ ਕੀਤੀ। ਇਸ ਮੌਕੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਸਭ ਤੋਂ ਪਹਿਲਾ ਰੈੱਡ ਕਰਾਸ ਦੀ ਸਥਾਪਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਭਾਈ ਘਨੱਈਆ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿਹਾ ਕਿ ਪੰਜਾਬ ਵਿਚ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਆਪਣੇ ਅਸਲੀ ਮੂਲ ਆਧਾਰ ਤੋਂ ਭਟਕ ਕੇ ਨਸ਼ੇ ਦੇ ਆਦੀ ਹੋ ਰਹੇ ਹਨ। ਜੋ ਕਿ ਸਾਡੇ ਭੱਵਿਖ ਲਈ ਬਹੁਤ ਵੱਡੀ ਸਮੱਸਿਆ ਆ ਕੇ ਖੜੀ ਹੋ ਗਈ ਹੈ ਪਰ ਸਰਕਾਰ ਨੇ ਨਸ਼ੇ ਦੀ ਰੋਕਥਾਮ ਲਈ ਬਹੁਤ ਜ਼ੋਰ ਲਾਇਆ ਹੈ, ਫਿਰ ਵੀ ਨੌਜਵਾਨ ਨਸ਼ੇ ਦੀ ਦਲਦਲ ’ਚ ਫਸ ਰਹੇ ਹਨ। ਇਸ ਦੇ ਨਤੀਜੇ ਨਾਕਾਰਾਤਮਕ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪੰਜਾਬ ਭਰ ਵਿਚ ਨਸ਼ੇ ਦੀ ਰੋਕਥਾਮ ਲਈ ਬਹੁਤ ਸਾਰੇ ਪੁਖਤਾ ਪ੍ਰਬੰਧ ਕੀਤੇ ਹਨ, ਨਸ਼ੇ ਦੇ ਆਦੀ ਵਿਅਕਤੀਆਂ ਲਈ ਮੁਫ਼ਤ ਹਸਪਤਾਲ ਖੋਲ੍ਹੇ ਹਨ। ਜਿੱਥੇ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਆਪਣਾ ਮੁਫਤ ਵਿਚ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਕੇਂਦਰ ਦੇ ਕੰਮਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਉਹ ਕੇਂਦਰ ਵਿਖੇ ਆਪਣੀ ਇੱਛਾ ਅਨੁਸਾਰ ਇੱਕ ਮਹੀਨੇ ਲਈ ਦਾਖਲ ਹੋ ਕੇ ਆਪਣਾ ਬਿਲਕੁਲ ਮੁਫਤ ਵਿਚ ਇਲਾਜ ਕਰਵਾ ਸਕਦਾ ਹੈ। ਇਸ ਮੌਕੇ ਬਹਾਦਰ ਸਿੰਘ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਜਸਵਿੰਦਰ ਪੰਚ, ਅਵਤਾਰ ਸਿੰਘ, ਸੀਮਾ ਰਾਣੀ ਆਂਗਣਵਾੜੀ ਵਰਕਰ, ਚੰਚਲ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ, ਜਸ਼ਪਿੰਦਰ ਸਿੰਘ, ਪਰਮਜੀਤ ਕੌਰ, ਸੰਦੀਪ ਕੌਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।