ਜਸਵਿੰਦਰ ਕੌਰ ਗੁਣਾਚੌਰ, ਮੁਕੰਦਪੁਰ

ਸੀਟੂ, ਕੁਲ ਹਿੰਦ ਕਿਸਾਨ ਸਭਾ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਅੱਜ ਪਿੰਡ ਗੁਣਾਚੌਰ ਵਿਖੇ ਕਿਸਾਨ ਆਗੂ ਦਲਜੀਤ ਸਿੰਘ ਗੁਣਾਚੌਰ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਆਗੂ ਪਾਲੀ ਗੁਣਾਚੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਨਿਰਵਿਘਨ 8 ਘੰਟੇ ਦਿੱਤੀ ਜਾਵੇ, ਕਿਸਾਨਾਂ ਨੂੰ ਆ ਰਹੀ ਯੂਰੀਏ ਦੀ ਕਿੱਲਤ ਨੂੰ ਵੀ ਦੂਰ ਕੀਤਾ ਜਾਵੇ। ਇਸ ਦੇ ਨਾਲ ਹੀ ਉਨਾਂ੍ਹ ਕਿਹਾ ਕਿ ਖੇਤ ਮਜ਼ਦੂਰਾਂ ਦੇ ਕਰਜੇ ਮੁਆਫ, ਘਰਾਂ ਦੇ ਪਾਣੀ ਦੇ ਬਿੱਲ ਵੀ ਮੁਆਫ ਅਤੇ ਬਿਜਲੀ ਐਕਟ 2020 ਰੱਦ ਕੀਤਾ ਜਾਵੇ। ਉਨਾਂ੍ਹ ਦੱਸਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 8 ਅਗਸਤ ਤੱਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ ਅਤੇ 9 ਅਗਸਤ ਨੂੰ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਵਿੱਚ ਪਿੰਡ ਗੁਣਾਚੌਰ ਵਿਚੋਂ ਵੱਡੀ ਗਿਣਤੀ ਵਿੱਚ ਸਾਥੀ ਹਿਸਾ ਲੈਣਗੇ। ਇਸ ਮੌਕੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕਤੱਰ ਕੁਲਦੀਪ ਿਝੰਗੜ, ਜੋਗਿੰਦਰ ਲੜੋਆ, ਲਾਲਚੰਦ ਗੁਣਾਚੌਰ, ਪਰਮਜੀਤ ਸਾਬਕਾ ਐੱਮਸੀ, ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।