ਬੱਗਾ ਸੇਲਕੀਆਣਾ, ਉੜਾਪੜ : ਗਰਚਾ ਮਿਊਜ਼ਿਕ ਇੰਸਟੀਚਿਊਟ ਵੱਲੋਂ ਆਪਣੀਆਂ ਸਾਰੀਆਂ ਬ੍ਾਂਚਾਂ 'ਚ ਸੰਗੀਤ ਦੀ ਸਿੱਖਿਆ ਪ੍ਰਰਾਪਤ ਕਰ ਰਹੇ ਵਿਦਿਆਰਥੀਆਂ ਦੀਆਂ ਪਿਛਲੇ 6 ਮਹੀਨੇ ਦੀਆਂ ਬਕਾਇਆ ਫੀਸਾਂ ਮੁਆਫ਼ ਕਰਕੇ ਸ਼ਲਾਘਾਯੋਗ ਕਾਜ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਉੜਾਪੜ ਵਿਖੇ ਜਾਣਕਾਰੀ ਦਿੰਦੇ ਹੋਏ ਇੰਸਟੀਚਿਊਟ ਦੇ ਸਰਪ੍ਰਸਤ ਜੋਗਾ ਸਿੰਘ ਗਰਚਾ ਅਤੇ ਮਿਊਜ਼ਿਕ ਡਾਇਰੈਕਟਰ ਗਗਨਦੀਪ ਗਰਚਾ ਨੇ ਸਾਂਝੇ ਤੌਰ 'ਤੇ ਆਖਿਆ ਕਿ ਜੇਕਰ ਇਸ ਬਿਮਾਰੀ ਤੋਂ ਬਚਾਉਣ ਲਈ ਪੁਲਿਸ ਪ੍ਰਸ਼ਾਸਨ, ਸਿਹਤ ਕਰਮਚਾਰੀ, ਸਮਾਜ ਸੇਵੀ ਸੰਸਥਾਵਾਂ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ, ਤਾਂ ਸਾਡੇ ਵੱਲੋਂ ਇਹ ਤਿਲਫੁੱਲ ਸਹਿਯੋਗ ਬਣਦਾ ਹੈ। ਇਸ ਕਾਰਨ ਉਨ੍ਹਾਂ ਇੰਸਟੀਚਿਊਟ ਵਿਚ ਸੰਗੀਤਕ ਵਿਦਿਆ ਹਾਸਲ ਕਰ ਰਹੇ ਬੱਚੇ ਦੀ ਫੀਸ ਮੁਆਫ਼ ਕਰ ਦਿੱਤੀ ਗਈ ਹੈ। ਇਸ ਨਾਲ ਬੱਚੇ ਅਤੇ ਪਰਿਵਾਰਕ ਮੈਂਬਰ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਕਟ 'ਚ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ।