ਵਿਦਿਆਰਥੀਆਂ ਨੇ ਦੋਆਬਾ ਕਾਲਜ ਦਾ ਕੀਤਾ ਵਿੱਦਿਅਕ ਦੌਰਾ ਵਿਦਿਆਰਥੀਆਂ ਵੱਲੋਂ ਦੋਆਬਾ ਗਰੁੱਪ ਆਫ਼ ਕਾਲਜਿਜ਼ ਦਾ ਕੀਤਾ ਵਿੱਦਿਅਕ ਦੌਰਾ
Publish Date: Fri, 27 Nov 2026 06:12 PM (IST)
Updated Date: Fri, 27 Nov 2026 06:13 PM (IST)
ਅਜਿਹੇ ਵਿੱਦਿਅਕ ਦੌਰੇ ਬੱਚਿਆਂ ਦੇ ਕਰੀਅਰ ਦੀ ਚੋਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਪੁੱਜਣ ਤੇ ਸਕੂਲ ਸਟਾਫ ਅਤੇ ਪ੍ਰਬੰਧਕ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ ਅਤੇ ਸਰਕਾਰੀ ਹਾਈ ਸਕੂਲ ਕੋਟ ਰਾਂਝਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਨਿੱਘਾ ਸਵਾਗਤ ਕੀਤਾ। ਦੋਵੇਂ ਸਕੂਲਾਂ ਦੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਦਾ ਵਿੱਦਿਅਕ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਉਪਲਬਧ ਵੱਖ-ਵੱਖ ਕਰੀਅਰ ਮੌਕਿਆਂ, ਕਿੱਤਾਮੁਖੀ ਕੋਰਸਾਂ ਅਤੇ ਉੱਚ ਸਿੱਖਿਆ ਦੇ ਵਿਕਲਪਾਂ ਬਾਰੇ ਜਾਗਰੂਕ ਕਰਨਾ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਦੋਆਬਾ ਗਰੁੱਪ ਆਫ਼ ਕਾਲਜਿਜ਼ ਵਿਖੇ ਚੱਲ ਰਹੇ ਵੱਖ-ਵੱਖ ਡਿਪਲੋਮਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਾਲਜ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕੋਰਸਾਂ ਦੀ ਚੋਣ, ਦਾਖਲੇ ਲਈ ਯੋਗਤਾ, ਭਵਿੱਖ ਵਿੱਚ ਰੁਜ਼ਗਾਰ ਦੇ ਮੌਕਿਆਂ, ਹੁਨਰ ਵਿਕਾਸ ਅਤੇ ਸਫ਼ਲ ਭਵਿੱਖ ਦੇ ਨਿਰਮਾਣ ਵਿੱਚ ਉੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ, ਪ੍ਰਯੋਗਸ਼ਾਲਾਵਾਂ, ਕਲਾਸਰੂਮਾਂ, ਲਾਇਬ੍ਰੇਰੀ ਅਤੇ ਹੋਰ ਉਪਲਬਧ ਸਹੂਲਤਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਰੁਚੀ ਪਛਾਣਨ, ਹੁਨਰ ਵਿਕਸਿਤ ਕਰਨ ਅਤੇ ਭਵਿੱਖ ਵਿੱਚ ਸਹੀ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਖੁਸ਼ਨੀਤ ਕੌਰ ਬਾਠ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਅਤੇ ਸਹੀ ਕਰੀਅਰ ਦੀ ਚੋਣ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਵਿਹਾਰਕ ਗਿਆਨ ਅਤੇ ਰੁਜ਼ਗਾਰਮੁਖੀ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ। ਕਾਲਜ ਮੈਨੇਜਮੈਂਟ ਵੱਲੋਂ ਦੋਵੇਂ ਸਰਕਾਰੀ ਸਕੂਲਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਦੌਰਿਆਂ ਨਾਲ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਸੰਸਥਾਵਾਂ ਦੇ ਵਿੱਦਿਅਕ ਮਾਹੌਲ ਨੂੰ ਨੇੜਿਓਂ ਜਾਣਨ ਅਤੇ ਵਿਹਾਰਕ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਦਾ ਹੈ। ਇਹ ਵਿੱਦਿਅਕ ਦੌਰਾ ਇੱਕ ਸਕਾਰਾਤਮਕ ਮਾਹੌਲ ਵਿਚ ਸਮਾਪਤ ਹੋਇਆ। ਵਿਦਿਆਰਥੀਆਂ ਨੇ ਦੋਆਬਾ ਗਰੁੱਪ ਆਫ਼ ਕਾਲਜਿਜ਼ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸਿੱਖਿਆ ਸਹੂਲਤਾਂ ਅਤੇ ਕੋਰਸਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਆਪਣੀ ਦਿਲਚਸਪੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ।