ਬਲਾਕ ਸੰਮਤੀ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਜਲਦ ਹੋਵੇ
ਬਲਾਕ ਸੰਮਤੀ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਜਲਦੀ ਕਰਵਾਈ ਜਾਵੇ
Publish Date: Thu, 19 Mar 2026 04:59 PM (IST)
Updated Date: Fri, 20 Mar 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਾਬਕਾ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਅੱਜ ਫਿਰ ਬਲਾਕ ਸੰਮਤੀ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 15 ਦੇ 15 ਉਮੀਦਵਾਰ ਮੌਜੂਦ ਹੋਣ ਤੋਂ ਬਾਅਦ ਵੀ ਪ੍ਰਸ਼ਾਸਨ ਵੱਲੋਂ ਇਹ ਕਹਿ ਕੇ ਚੋਣਾਂ ਨਹੀ ੰਕਰਵਾਈਆਂ ਕਿ ਵਿਰੋਧੀ ਪਾਰਟੀ ਦੇ ਮੈਂਬਰ ਮੌਜੂਦ ਨਹੀਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਲੋਕਤੰਤਰ ਪ੍ਰਕ੍ਰਿਆ ਨਾਲ ਸਾਫ ਧੱਕਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਘੋਰ ਉਲੰਘਣ ਹੈ। ਇਸ ਤਰ੍ਹਾਂ ਦੇ ਫੈਸਲੇ ਨਾਲ ਜਨਤਾ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਸੀਂ ਹਮੇਸ਼ਾ ਸੱਚ ਅਤੇ ਨਿਆਂ ਲਈ ਡੱਟ ਕੇ ਖੜ੍ਹੇ ਰਹਿਣਗੇ। ਇਸ ਮੌਕੇ ਉਨ੍ਹਾਂ ਇਸ ਸੰਘਰਸ਼ ਵਿਚ ਸ਼ਾਮਲ ਸਮੂਹ ਬਲਾਕ ਸੰਮਤੀ ਮੈਂਬਰਾਂ ਅਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਉਨ੍ਹਾਂ ਆਪ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜੋਰ ਮੰਗ ਕੀਤੀ ਕਿ ਬਲਾਕ ਨਵਾਂਸ਼ਹਿਰ ਚ ਛੇਤੀ ਤੋਂ ਛੇਤੀ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਮੁਕੰਮਲ ਕਰਵਾਈ ਜਾਵੇ। ਤਾਂ ਜੋ ਜੇਤੂ ਉਮੀਦਵਾਰ ਬਲਾਕ ਦੇ ਵਿਕਾਸ ਵਿਚ ਆਪਣਾ ਅਹਿਮ ਯੋਗਦਾਨ ਦੇ ਸਕਣ।