ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ
ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ
Publish Date: Mon, 02 Mar 2026 06:03 PM (IST)
Updated Date: Tue, 03 Mar 2026 04:06 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਾਬਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਬਲਾਕ ਸੰਮਤੀ ਚੋਣਾਂ ’ਚ ਜਿੱਤੇ ਕਾਂਗਰਸੀ ਉਮੀਦਵਾਰਾਂ ਨਾਲ ਉਹ ਅੱਜ 2 ਮਾਰਚ ਨੂੰ ਸਵੇਰੇ 11 ਵਜੇ ਹੋਣ ਵਾਲੀ ਚੋਣ ਪ੍ਰਕਿਰਿਆ ’ਚ ਸ਼ਾਮਲ ਹੋਣ ਅਤੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਲਈ ਪੁੱਜੇ ਸਨ। ਤਾਂ ਇਥੇ ਆ ਕੇ ਪਤਾ ਚੱਲਿਆ ਕਿ ਸਬੰਧਤ ਵਿਭਾਗ ਵੱਲੋਂ ਵੱਟਸ ਐੱਪ ਦੇ ਇਕ ਮੈਸੇਜ ਭੇਜ ਕੇ ਇਸ ਚੋਣ ਨੂੰ 5 ਮਾਰਚ ਨੂੰ ਕਰਵਾਉਣ ਦਾ ਫੈਸਲਾ ਕਰਨ ਦੀ ਸੂਚਨਾ ਦਿੱਤੀ ਹੈ। ਜਦਕਿ ਲਿਖਤੀ ਰੂਪ ਵਿਚ ਕੋਈ ਅਧਿਕਾਰਿਕ ਪੱਤਰ ਪ੍ਰਾਪਤ ਨਹੀਂ ਹੋਇਆ।।ਇਸ ਲਈ ਸਾਰੇ ਮੈਂਬਰ ਇਕੱਠੇ ਹੋ ਕੇ ਸੰਬੰਧਤ ਅਧਿਕਾਰੀਆਂ ਨਾਲ ਮਿਲਣ ਲਈ ਬੀਡੀਓ ਦਫ਼ਤਰ ਆਏ ਹਾਂ। ਪਰ ਬੀਡੀਪੀਓ ਮੀਟਿੰਗ ਵਿਚ ਵਿਅਸਤ ਹੋਣ ਕਾਰਨ ਮੁਲਾਕਾਤ ਨਹੀਂ ਹੋ ਸਕੀ। ਅੰਗਦ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਮਿਲੇ ਸੁਪਰਡੈਂਟ ਨੇ ਦੱਸਿਆ ਕਿ ਬੀਡੀਪੀਓ ਨਵਾਂਸ਼ਹਿਰ ਕਿਸੇ ਜ਼ਰੂਰੀ ਮੀਟਿੰਗ ਵਿਚ ਗਏ ਹੋਏ ਹਨ। ਉਨ੍ਹਾਂ ਦੱਸਿਆ ਕਿ 5 ਮਾਰਚ ਨੂੰ ਕਰਵਾਈ ਜਾਣ ਵਾਲੀ ਚੋਣ ਦੇ ਬਾਰੇ ਵਿਚ ਪੱਤਰ ਜਾਰੀ ਕਰ ਦਿੱਤੇ ਗਏ ਹਨ। ਚੋਣਾਂ 5 ਮਾਰਚ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।। ਸੁਪਰਡੈਂਟ ਨੇ ਭਰੋਸਾ ਦਿਵਾਇਆ ਕਿ ਇਸ ਬਾਰੇ ਸਾਰੇ ਬਲਾਕ ਸੰਮਤੀ ਮੈਂਬਰਾਂ ਨੂੰ ਲਿਖਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ। ਜਲਦੀ ਹੀ ਉਹ ਸਾਰੇ ਮੈਂਬਰਾਂ ਨੂੰ ਮਿਲ ਜਾਣਗੇ। ਸਾਬਕਾ ਵਿਧਾਇਕ ਅਤੇ ਬਲਾਕ ਸੰਮਤੀ ਮੈਂਬਰਾਂ ਨੇ ਉਮੀਦ ਜਤਾਈ ਕਿ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਲੋਕਤੰਤਰਕ ਮਰਿਆਦਾ ਅਨੁਸਾਰ ਇਮਾਨਦਾਰੀ ਅਤੇ ਨਿਆਂ ਨਾਲ ਸੰਪੰਨ ਕਰਵਾਈ ਜਾਵੇ। ਤਾਂ ਜੋ ਬਲਾਕ ਸੰਮਤੀ ਦੇ ਅਧੀਨ ਆਉਂਦੇ ਪਿੰਡਾਂ ਦੇ ਰਹਿੰਦੇ ਵਿਕਾਸ ਕਾਰਜ ਅਤੇ ਹੋਰ ਕੰਮਕਾਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।