- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਅਫ਼ਸਰ ਡਾ. ਇਕਬਾਲ ਸਿੰਘ ਨੂੰ ਇੰਪੈਨਲਮੈਂਟ ਪੱਤਰ ਸੌਂਪਿਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਹਤ ਬਲਾਕ ਸੜੋਆ ਅਧੀਨ ਆਮ ਆਦਮੀ ਕਲੀਨਿਕ ਸਾਹਿਬਾ ਵਿਖੇ ਮੈਡੀਕਲ ਅਫ਼ਸਰ ਡਾ. ਇਕਬਾਲ ਸਿੰਘ ਦੀ ਇੰਪੈਨਲਮੈਂਟ ਕੀਤੀ। ਜਿਸ ਨਾਲ ਸਾਹਿਬਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਪਣੇ ਨੇੜੇ ਹੀ ਉਪਲੱਬਧ ਹੋਣਗੀਆਂ। ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਮੈਡੀਕਲ ਅਫ਼ਸਰ ਡਾ. ਇਕਬਾਲ ਸਿੰਘ ਨੂੰ ਇੰਪੈਨਲਮੈਂਟ ਪੱਤਰ ਸੌਂਪਦੇ ਹੋਏ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਨੇੜੇ, ਪਹੁੰਚਯੋਗ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਹਸਪਤਾਲਾਂ