
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

27 ਦੇ ਬੰਦ ਦੇ ਸੱਦੇ 'ਚ ਸਾਰੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਸ਼ਾਮਲ ਹੋਣ-ਰੱਕੜ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਸਮੱਸਿਆਵਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਸਨ। ਐੱਮਸੀ ਯੂਨੀਅਨ ਦੇ ਪ੍ਰਧਾਨ ਮੁਲਾਜ਼ਮ ਆਗੂ ਬਗੀਚਾ ਸਿੰਘ ਰੱਕੜ ਨੇ ਦੱਸਿਆ ਕਿ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਨੌਜਵਾਨ ਮੁਲਾਜ਼ਮਾਂ ਨਾਲ ਸਬੰਧਿਤ ਤਿੰਨ ਸਾਲਾਂ ਦੀ ਪ੍ਰਵੇਸ਼ਨ ਮਿਆਦ ਸਬੰਧੀ ਜਾਰੀ ਕੀਤੇ ਪੱਤਰਾਂ ਨੂੰ ਰੱਦ ਕਰਨ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਡੀਏ ਸਬੰਧੀ ਹਾਈਕੋਰਟ ਡਬਲ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਵੀ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਸੀ, ਪਰ ਸਰਕਾਰ ਵੱਲੋਂ ਇਨ੍ਹਾਂ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਇਸ ਕਰਕੇ ਸਮੁੱਚੇ ਮੁਲਾਜ਼ਮ ਵਰਗ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐੱਸਡੀਐੱਮ ਦਫ਼ਤਰ, ਤਹਿਸੀਲ ਦਫ਼ਤਰ, ਮੰਡੀ ਬੋਰਡ ਦਫ਼ਤਰ ਅਤੇ ਹੋਰ ਸਰਕਾਰੀ ਦਫ਼ਤਰ ਦੇ ਮੁਲਾਜ਼ਮਾਂ ਨੂੰ ਆਪਣਾ ਮੁਕੰਮਲ ਦਫਤਰੀ ਕੰਮ ਠੱਪ ਕਰਦੇ ਹੋਏ 27 ਅਗਸਤ ਦੇ ਬੰਦ ਦੇ ਸੱਦੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।