- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਂਸਸ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ :ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਸਸ 2027 ਦੀਆਂ ਤਿਆਰੀਆਂ ਅਤੇ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਨਾਲ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਚਾਰਜ ਅਫਸਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਮੁਹਿੰਮ ਨਾਲ ਜੋੜਨ। ਉਨ੍ਹਾਂ ਕਿਹਾ ਕਿ ਸੈਂਸਸ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰੇਕ ਅਧਿਕਾਰੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਗੰਭੀਰਤਾ ਨਾਲ ਨਿਭਾਏ।