- ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪ੍ਰਦੀਪ ਭਨੋਟ, ਨਵਾਂਸ਼ਹਿਰ

ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਮੌਜੂਦਗੀ ਵਿਚ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਦੇ ਕੰਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ੍ਹ ਕਿਹਾ ਕਿ ਚੱਲ ਰਿਹਾ ਕੋਈ ਵੀ ਵਿਕਾਸ ਕਾਰਜ ਰੁਕਣਾ ਨਹੀਂ ਚਾਹੀਦਾ ਤੇ ਜੇਕਰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਂਦੀ ਹੈ, ਤਾਂ ਫੌਰਨ ਉਨਾਂ੍ਹ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨਾਂ੍ਹ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪੋ੍ਗਰਾਮਾਂ ਦਾ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਦੌਰਾਨ ਉਨ੍ਹਾਂ ਹਲਕਾ ਵਾਰ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਅੰਗਦ ਸਿੰਘ ਅਤੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਆਪਣੇ ਹਲਕਿਆਂ ਵਿਚ ਵਿਕਾਸ ਕਾਰਜਾਂ ਸਬੰਧੀ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ, ਜਿਸ 'ਤੇ ਪ੍ਰਮੁੱਖ ਸਕੱਤਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਨਾਂ੍ਹ ਸਮੱਸਿਆਵਾਂ ਦੇ ਫੌਰਨ ਨਿਪਟਾਰੇ ਦੀ ਹਦਾਇਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐੱਸਡੀਐੱਮ ਬਲਾਚੌਰ ਦੀਪਕ ਰੁਹੇਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਵੱਖ-ਵੱਖ ਸਕੀਮਾਂ ਦੀ ਕੀਤੀ ਸਮੀਖਿਆ

ਇਸ ਦੌਰਾਨ ਉਨਾਂ੍ਹ ਝੋਨੇ ਦੀ ਖ਼ਰੀਦ, 5-5 ਮਰਲੇ ਦੇ ਪਲਾਟ, 2 ਕਿਲੋਵਾਟ ਤੱਕ ਦੇ ਬਿਜਲੀ ਬਕਾਇਆਂ ਦੀ ਮੁਆਫ਼ੀ, ਸਮਾਰਟ ਵਿਲੇਜ਼ ਮੁਹਿੰਮ, ਸ਼ਹਿਰੀ ਵਿਕਾਸ, ਪੰਜਾਬ ਨਿਰਮਾਣ ਪੋ੍ਗਰਾਮ, ਅਮਨ ਤੇ ਕਾਨੂੰਨ, ਕੰਢੀ ਖੇਤਰ ਦੇ ਵਿਕਾਸ ਫੰਡ, ਮਗਨਰੇਗਾ, ਆਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਨੀਲੇ ਕਾਰਡ ਅਤੇ ਕਰਜਾ ਰਾਹਤ ਆਦਿ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ੍ਹ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨਾਂ੍ਹ ਦੇ ਲਾਭ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਉਨਾਂ੍ਹ ਨੂੰ ਯਕੀਨ ਦਿਵਾਇਆ ਕਿ ਚੱਲ ਰਹੇ ਸਾਰੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕਰਨੇ ਅਤੇ ਹਰੇਕ ਲਾਭਪਾਤਰੀ ਤੱਕ ਭਲਾਈ ਸਕੀਮਾਂ ਅਤੇ ਪੋ੍ਗਰਾਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।