ਪਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ’ਚ ਦਾਖਲ ਹੋਣ 'ਤੇ ਪਾਬੰਦੀ
ਪਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ 'ਤੇ ਪਾਬੰਦੀ
Publish Date: Mon, 23 Feb 2026 06:00 PM (IST)
Updated Date: Tue, 24 Feb 2026 04:07 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਵਿਚ 17 ਫਰਵਰੀ ਤੋਂ 4 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਹੋ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਦੌਰਾਨ ਬਣਾਏ ਕੁੱਲ 152 ਪਰੀਖਿਆਂ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ।