- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਸੰਬੰਧੀ ਸਮਾਗਮ 23 ਨੂੰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਅੰਤਰਰਾਸ਼ਟਰੀ ਸੀਨੀਅਰ ਸਿਟੀਜਨਜ਼ ਦਿਵਸ ਦੇ ਸਬੰਧ ਵਿਚ ਸਾਲਾਨਾ ਸਮਾਗਮ 22 ਅਕਤੂਬਰ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਐੱਸਕੇ ਪੁਰੀ ਨੇ ਦੱਸਿਆ ਕਿ ਇਹ ਸਮਾਗਮ ਬਾਈ ਜੀ ਦੀ ਕੁਟੀਆ ਪੰਡੋਰਾ ਮੁਹੱਲਾ ਵਿਖੇ ਕਰਵਾਇਆ ਜਾਵੇਗਾ। ਜੋ ਸਵੇਰੇ 10:30 ਵਜੇ ਤੋਂ ਸ਼ੁਰੂ ਹੋਵੇਗਾ। ਸਮਾਗਮ ਵਿਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਪੁਲਿਸ, ਸਿਹਤ ਅਤੇ ਸਮਾਜਿਕ ਸੁਰੱਖਿਆ ਵਿਭਾਗਾਂ ਤੋਂ ਉੱਚ ਅਧਿਕਾਰੀ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਨਗੇ। ਸਮਾਗਮ ’ਚ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਐਸੋਸੀਏਸ਼ਨ ਵੱਲੋਂ ਦੁਪਹਿਰ ਦੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੈ। ਪ੍ਰਧਾਨ ਐੱਸਕੇ ਪੁਰੀ ਵੱਲੋਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਮਾਗਮ ਵਿਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਧਾਨ ਐੱਸਕੇ ਪੁਰੀ, ਜਨਰਲ ਸਕੱਤਰ ਸੁਖਦੇਵ ਸ਼ਰਮਾ, ਵਾਈਸ ਪ੍ਰਧਾਨ ਲਲਿਤ ਓਹਰੀ, ਸਕੱਤਰ ਹੁਸਨ ਲਾਲ ਬਾਲੀ, ਵਿੱਤ ਸਕੱਤਰ ਅਸ਼ੋਕ ਸ਼ਰਮਾ ਅਤੇ ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ ਆਦਿ ਹਾਜ਼ਰ ਸਨ।