ਸਿਆਣਾ ਵਿਖੇ ਈ-ਵੇਸਟ ਦਿਵਸ ਮਨਾਇਆ ਸਿਆਣਾ ਵਿਖੇ ਈ-ਵੇਸਟ ਦਿਵਸ ਮਨਾਇਆ
Publish Date: Mon, 09 Nov 2026 03:53 PM (IST)
Updated Date: Tue, 10 Nov 2026 04:02 AM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਸਰਕਾਰੀ ਮਿਡਲ ਸਮਾਰਟ ਸਕੂਲ ਸਿਆਣਾ ਵਿਖੇ ਸਕੂਲ ਇੰਚਾਰਜ ਮਨੋਜ ਕੁਮਾਰ ਦੀ ਅਗਵਾਈ ਹੇਠ ਈ-ਵੇਸਟ ਦਿਵਸ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਈ-ਵੇਸਟ ਡਰਾਇੰਗ, ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਾਇੰਸ ਮਾਸਟਰ ਰਣਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਤਰ੍ਹਾਂ ਦੇ ਕੂੜੇ ਦੇ ਨਿਪਟਾਰੇ ਅਤੇ ਈ-ਵੇਸਟ ਦੇ ਵਾਤਾਵਰਣ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਲੈਕਟ੍ਰਾਨਿਕ ਉਪਕਰਨਾਂ ਦੀ ਸੁਚੱਜੀ ਵਰਤੋਂ ਅਤੇ ਖ਼ਰਾਬ ਹੋ ਚੁੱਕੇ ਉਪਕਰਨਾਂ ਦੇ ਸਹੀ ਨਿਪਟਾਰੇ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਈ-ਵੇਸਟ ਸਬੰਧੀ ਘਟਾਉਣਾ, ਦੋਬਾਰਾ ਵਰਤਣਾ ਅਤੇ ਮੁੜ ਚੱਕਰਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਆਪਣੇ ਘਰ ਤੋਂ ਪੁਰਾਣੇ ਖਰਾਬ ਹੋ ਚੁੱਕੇ ਮੋਬਾਇਲ, ਚਾਰਜਰ, ਟ੍ਰਿਮਰ ਆਦਿ ਈ-ਕਚਰਾ ਰੀਸਾਈਕਲਿੰਗ ਕੇਂਦਰ ਵਾਸਤੇ ਸਕੂਲ ਵਿਚ ਜਮਾਂ ਕਰਾਇਆ। ਸਕੂਲ ਇੰਚਾਰਜ ਮਨੋਜ ਕੁਮਾਰ ਨੇ ਕਿਹਾ ਕਿ ਅਜਿਹੀਆਂ ਸਿੱਖਿਆਦਾਇਕ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਈ-ਵੇਸਟ ਦਾ ਸਹੀ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਜੀਵ ਕੁਮਾਰ ਸਸ ਮਾਸਟਰ, ਇੰਦਰਜੀਤ ਕੌਰ ਅਤੇ ਜਯੋਤੀ ਗੁਪਤਾ ਦੋਵੇਂ ਪੀਟੀਏ ਟੀਚਰ ਹਾਜ਼ਰ ਸਨ।