ਦੁਆ ਹਸਪਤਾਲ ’ਚ ਹਰ ਤਰ੍ਹਾਂ ਦੀ ਸਰਜਰੀ ਦੀ ਸਹੂਲਤ : ਡਾ. ਦੁਆ ਦੁਆ ਹਸਪਤਾਲ ਬੰਗਾ 'ਚ ਹਰ ਤਰ੍ਹਾਂ ਦੀ ਸਰਜਰੀ ਦੀ ਸਹੁਲਤ ਉਪਲਬਧ-ਡਾ. ਚੇਤਨ ਦੁਆ
Publish Date: Fri, 09 Oct 2026 04:33 PM (IST)
Updated Date: Fri, 09 Oct 2026 04:35 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਦੁਆ ਹਸਪਤਾਲ ਬੰਗਾ ਦੇ ਸੰਚਾਲਕ ਡਾ. ਚੇਤਨ ਦੁਆ ਐੱਮਬੀਬੀਐੱਸ ਐੱਮਐੱਸ ਜਨਰਲ ਸਰਜਰੀ, ਡਾ. ਈਰਾ ਦੁਆਰ ਐੱਮਬੀਬੀਐੱਸ, ਗਾਇਨੀ ਅਤੇ ਓਬੀਐੱਸ ਨੇ ਇਲਾਕੇ ਦੇ ਲੋਕਾਂ ਨੂੰ ਹਸਪਤਾਲ ਵੱਲੋਂ ਦਿੱਤੀਆਂ ਜਾਂਦੀਆਂ ਅਤਿ ਆਧੁਨਿਕ ਸਿਹਤ ਸਹੁਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਚੇਤਨ ਦੁਆ ਨੇ ਦੱਸਿਆ ਕਿ ਹਸਪਤਾਲ ਵਿਖੇ ਹਰ ਤਰ੍ਹਾਂ ਦੀ ਜਨਰਲ ਸਰਜਰੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵੱਡੇ ਅਤੇ ਛੋਟੇ ਆਪ੍ਰੇਸ਼ਨ ਕਰਵਾਉਣ ਲਈ ਲੋਕਾਂ ਨੂੰ ਵੱਡੇ ਸ਼ਹਿਰਾਂ ਵਿਚ ਜਾਣ ਦੀ ਲੋੜ ਨਹੀਂ ਹੈ। ਬੰਗਾ ਵਿਖੇ ਹੀ ਹਰ ਤਰ੍ਹਾਂ ਦੇ ਆਪ੍ਰੇਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਸ ਦਾ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਹੈਲਥ ਇੰਸ਼ੋਰੈਂਸ ਤਹਿਤ ਕੈਸ਼ਲੈੱਸ ਸਿਹਤ ਸਹੂਲਤਾਂ ਵੀ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਦੁਆ ਹਸਪਤਾਲ ਵਿਖੇ ਆਦਿਤਿਆ ਬਿਰਲਾ ਹੈਲਥ ਇੰਸ਼ੋਰੈਂਸ ਅਤੇ ਸਟਾਰ ਹੈਲਥ ਇੰਸ਼ੋਰੈਂਸ ਤਹਿਤ ਕੈਸ਼ਲੈੱਸ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਦੀ ਦੇਖ ਰੇਖ ਹੇਠ ਡਾਇਲਸਿਸ ਦਾ ਵੀ ਖਾਸ ਪ੍ਰਬੰਧ ਹੈ। ਇਸੇ ਤਰ੍ਹਾਂ ਗਾਇਨੀ ਦੇ ਮਰੀਜਾਂ ਨੂੰ ਵੀ ਵਿਸ਼ੇਸ਼ ਦੇਖਭਾਲ ਅਤੇ ਸੰਭਾਲ ਦੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਾਪਤ ਕਰਨ ਲਈ ਹਸਪਤਾਲ ਪੁੱਜਣ ਦੀ ਅਪੀਲ ਕੀਤੀ।