ਰਾਜਾ ਸਾਹਿਬ ਸਕੂਲ ’ਚ ਕਰਵਾਇਆ ਵਿਦਾਇਗੀ ਸਮਾਰੋਹ
ਰਾਜਾ ਸਾਹਿਬ ਸਕੂਲ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ
Publish Date: Mon, 16 Feb 2026 03:20 PM (IST)
Updated Date: Tue, 17 Feb 2026 04:00 AM (IST)
ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ, ਔੜ
ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾ ਵਿਖੇ 12ਵੀਂ ਕਲਾਸ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਤੇ ਭਾਵਪੂਰਨ ਵਿਦਾਇਗੀ ਸਮਾਗਮ ਕਰਵਾਇਆ। ਵਿਦਿਆਰਥੀਆਂ ਵੱਲੋਂ ਜਿੱਥੇ ਆਪਣੇ ਮਾਤਾ-ਪਿਤਾ ਦਾ ਧੰਨਵਾਦ ਕੀਤਾ, ਉੱਥੇ ਅਧਿਆਪਕ ਤੇ ਮੈਨੇਜਮੈਂਟ ਦੇ ਵਧੀਆ ਅਤੇ ਉਸਾਰੂ ਮਾਹੌਲ 'ਚ ਸਖ਼ਤ ਮਿਹਨਤ ਨਾਲ ਵਿੱਦਿਆ ਪ੍ਰਾਪਤੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਆਪਣੇ ਅਧਿਆਪਕਾਂ ਦਾ ਸ਼ਾਨਦਾਰ ਢੰਗ ਨਾਲ ਤੋਹਫ਼ੇ ਦੇ ਕੇ ਸਨਮਾਨ ਕੀਤਾ। ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਕਵਿਤਾ, ਗੀਤਾਂ ਤੇ ਭਾਸ਼ਣਾਂ ਵਿਚ ਪ੍ਰਗਟ ਕੀਤਾ। 11ਵੀਂ ਕਲਾਸ ਦੇ ਵਿਦਿਆਰਥੀਆਂ ਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਤੋਹਫ਼ੇ ਦਿੱਤੇ। ਸਕੂਲ ਪ੍ਰਿੰ. ਤਰਜੀਵਨ ਸਿੰਘ ਗਰਚਾ ਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਸੋਲੋ ਡਾਂਸ, ਭੰਗੜਾ, ਗਿੱਧਾ, ਲੋਕ ਗੀਤ ਦੀ ਸ਼ਾਨਦਾਰੀ ਪੇਸ਼ਕਾਰੀ ਕੀਤੀ। ਇਸ ਮੌਕੇ ਮੈਨੇਜਰ ਕਮਲਜੀਤ ਸਿੰਘ, ਜਸਵਿੰਦਰ ਕੌਰ, ਇਕਬਾਲ ਕੌਰ, ਸੁਖਵਿੰਦਰ ਕੌਰ, ਨਰਿੰਦਰ ਪਾਲ, ਮਮਤਾ ਰਾਣੀ, ਅਜੇ ਕੁਮਾਰ, ਸੀਮਾ ਰਾਣੀ, ਗੁਰਪ੍ਰੀਤ ਸਿੰਘ, ਨਿਰਮਲ ਸੈਣੀ ਹਾਜ਼ਰ ਸਨ।