ਪ੍ਰਕਾਸ਼ ਮਾਡਲ ਸਕੂਲ ਵਿਖੇ ਵਿਦਾਇਗੀ ਪਾਰਟੀ
ਪ੍ਰਕਾਸ਼ ਮਾਡਲ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ
Publish Date: Tue, 17 Feb 2026 08:18 PM (IST)
Updated Date: Wed, 18 Feb 2026 04:15 AM (IST)

ਲਖਵਿੰਦਰ ਕੁਮਾਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਪਾਰਟੀ ਆਯੋਜਿਤ ਕੀਤੀ। ਜਿਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ ਪੇਸ਼ ਕੀਤੇ। ਵਿਦਿਆਰਥੀਆਂ ਦੀਆਂ ਦਿਲਚਸਪ ਖੇਡਾਂ ਵੀ ਕਰਵਾਈਆਂ ਗਈਆਂ। 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਕੂਲ ਵਿਚ ਬਿਤਾਏ ਆਪਣੇ ਪਲਾਂ ਨੂੰ ਯਾਦ ਕੀਤਾ। ਸਕੂਲ ਦੇ ਐੱਮਡੀ ਕੈਂਡੀ ਸੁਖਰਾਜ ਸਿੰਘ ਤੇ ਪ੍ਰਿੰ. ਤੇਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸਕੂਲ ਦੇ ਸਾਬਕਾ ਪ੍ਰਿੰ. ਪ੍ਰਕਾਸ਼ ਕੌਰ ਵੀ ਸ਼ਾਮਲ ਹੋਏ। ਸਕੂਲ ਸਟਾਫ ਨੇ ਵੀ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਟੇਜ ਸਕੱਤਰ ਦੀ ਭੂਮਿਕਾ ਗੀਤਾ ਦੇਵੀ ਅਤੇ ਗੁਰਿੰਦਰ ਕੈਂਥ ਦੁਆਰਾ ਨਿਭਾਈ ਗਈ। ਇਸ ਮੌਕੇ ਮਨਜੀਤ ਯਾਦਵ, ਪਲਵੀ, ਨਰੇਸ਼ ਕੁਮਾਰੀ, ਸਰਬਜੀਤ ਕੌਰ, ਹਰਜਿੰਦਰ ਕੌਰ, ਰੀਤੂ ਬਾਲਾ, ਕਮਲਜੀਤ, ਬਲਜਿੰਦਰ ਕੌਰ, ਰਾਜਵਿੰਦਰ ਕੌਰ, ਮੀਨਾ ਰਾਣੀ, ਗੀਤਾ ਦੇਵੀ, ਗੁਰਿੰਦਰ ਕੈਂਥ, ਗੁਰਪ੍ਰੀਤ ਕੌਰ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਨਵਜੋਤ ਕੌਰ, ਸੁਖਵੀਰ ਸਿੰਘ, ਰਮਨਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।