- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਦੇ ਲਗ ਰਹੇ ਕੱਟਾਂ ਸਬੰਧੀ ਐਕਸੀਅਨ ਨੂੰ ਦਿੱਤਾ ਮੰਗ ਪੱਤਰ

-ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਭਾਰਤੀ ਕਿਸਾਨ ਯੂਨੀਅਨ ਦੁਆਬਾ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਬਿਜਲੀ ਬੋਰਡ ਗੜ੍ਹਸ਼ੰਕਰ ਰੋਡ ਬੰਗਾ ਦੇ ਦਫਤਰ ਪੁੱਜ ਕੇ ਅੱਠ ਘੰਟੇ ਨਿਰਵਿਘਨ ਮੋਟਰਾਂ ਦੀ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਰੋਸ ਵਜੋਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਐਕਸੀਅਨ ਬੰਗਾ ਇੰਦਰਜੀਤ ਪਾਲ ਨੂੰ ਮੰਗ ਪੱਤਰ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਸ ਦਿਨ ਤੋਂ ਮੋਟਰਾਂ ਦੀ ਸਪਲਾਈ ਅੱਠ ਘੰਟੇ ਕਿਸੇ ਵੀ ਫੀਡਰ ਤੇ ਨਹੀਂ ਮਿਲ ਰਹੀ। ਜਿਸ ਨਾਲ ਝੋਨੇ ਦੀ ਫਸਲ ਬਰਬਾਦ ਹੋਣ ਦੇ ਕਿਨਾਰੇ ਤੇ ਹੈ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਦਾ ਇਹੇ ਹਾਲ ਰਿਹਾ ਤਾਂ ਝੋਨੇ ਦੀ ਫਸਲ ਬਰਬਾਦ ਹੋਣ ਨਾਲ ਕਿਸਾਨਾਂ ਨੂੰ ਵੱਡਾ ਘਾਟਾ ਪਵੇਗਾ। ਸੋ ਉਨ੍ਹਾਂ ਮੰਗ ਕੀਤੀ ਕਿ ਬਿਜਲੀ ਘੱਟੋ ਘੱਟ ਇੱਕ ਮਹੀਨਾ ਅੱਠ ਘੰਟੇ ਨਿਰਵਿਘਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਗਰ ਬਿਜਲੀ ਦੀ ਸਪਲਾਈ ਠੀਕ ਨਾ ਕੀਤੀ ਤਾਂ ਟੋਲ ਪਲਾਜਾ ਬਹਿਰਾਮ ਵਿਖੇ ਧਰਨਾ ਲਗਾਇਆ ਜਾਵੇਗਾ। ਜਿਸਦੀ ਸਾਰੀ ਜਿੰਮੇਵਾਰੀ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਐਕਸੀਅਨ ਬੰਗਾ ਇੰਦਰਜੀਤ ਪਾਲ ਵੱਲੋਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਹੁਣ ਤੋਂ ਬਾਅਦ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੀ ਬਿਜਲੀ ਦੀ ਸਪਲਾਈ ਵਿਚ ਰੁਕਾਵਟ ਆਈ ਸੀ ਉਹ ਟਰਾਂਸਫਾਰਮਰ ਸੜ ਜਾਣ ਦੀ ਵਜ੍ਹਾ ਕਾਰਨ ਹੋਈ ਸੀ ਹੁਣ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਦਵਿੰਦਰ ਸਿੰਘ ਸੰਧਵਾਂ ਸੂਬਾ ਮੀਤ ਪ੍ਰਧਾਨ ਪੰਜਾਬ, ਬਲਵਿੰਦਰ ਸਿੰਘ ਜਿਲ੍ਹਾ ਪ੍ਰਧਾਨ, ਰਵਿੰਦਰ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਮੇਜਰ ਸਿੰਘ, ਕੁਲਵਿੰਦਰ ਸਿੰਘ, ਗੁਰਦਿਆਲ ਸਿੰਘ, ਕੁਲਵੰਤ ਸਿੰਘ, ਬੂਟਾ ਸਿੰਘ, ਸਵਰਨ ਸਿੰਘ, ਮਦਨ ਲਾਲ, ਬਲਵੀਰ ਸਿੰਘ, ਗੁਰਮਿੰਦਰ ਸਿੰਘ, ਜਗਰੂਪ ਸਿੰਘ, ਗੁਰਦੇਵ ਸਿੰਘ, ਪ੍ਰਗਟ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਜੀਤ ਸਿੰਘ, ਨਿਰਵੈਰ ਸਿੰਘ, ਜੇਐੱਸ ਨੱਤ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਅਵਤਾਰ ਸਿੰਘ, ਸਤਵਿੰਦਰ ਸਿੰਘ, ਮੱਖਣ ਸਿੰਘ, ਇਕਬਾਲ ਸਿੰਘ, ਲਖਬੀਰ ਸਿੰਘ, ਗੁਰਦੀਪ ਸਿੰਘ, ਸੋਭਾ ਸਿੰਘ, ਮਨਜੀਤ ਸਿੰਘ, ਜਸਰਾਜ ਸਿੰਘ, ਪ੍ਰਦੀਪ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਜਗਬੀਰ ਸਿੰਘ ਆਦਿ ਹਾਜ਼ਰ ਸਨ।