ਮੌਜੋਵਾਲ ਮਜਾਰਾ ’ਚ ਕਿਸਾਨ ਸਿਖਲਾਈ ਕੈਂਪ ਲਾਇਆ
ਮੌਜੋਵਾਲ ਮਜਾਰਾ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ
Publish Date: Tue, 24 Feb 2026 05:25 PM (IST)
Updated Date: Wed, 25 Feb 2026 04:05 AM (IST)

ਹਰਕੰਵਲ ਸਿੰਘ ਕੌਲਗੜ੍ਹ, ਪੰਜਾਬੀ ਜਾਗਰਣ, ਮਜਾਰੀ ਡਾ. ਰਾਕੇਸ਼ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਦਫ਼ਤਰ ਸੜੋਆ ਵੱਲੋਂ ਕੌਮੀ ਤੇਲ ਬੀਜ ਮਿਸ਼ਨ ਤਹਿਤ ਪਿੰਡ ਮੌਜੋਵਾਲ ਮਜਾਰਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ। ਜਿਸ ਦੀ ਪ੍ਰਧਾਨਗੀ ਕਰਦਿਆਂ ਡਾ. ਨਿਤਿਨ ਖੇਤੀਬਾੜੀ ਅਫ਼ਸਰ ਸੜੋਆ ਨੇ ਕਿਸਾਨਾਂ ਨੂੰ ਆਖਿਆ ਕਿ ਤੇਲ ਬੀਜ ਫ਼ਸਲਾਂ ਨੂੰ ਉਤਸਾਹਿਤ ਕਰਨ ਲਈ ਅਤੇ ਫ਼ਸਲਾਂ ਹੇਠ ਰਕਬਾ ਵਧਾਉਣ, ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਕਿਸਾਨ ਵੀਰ ਆਪਣੇ ਖੇਤੀਬਾੜੀ ਖਰਚੇ ਘਟਾ ਸਕਣ। ਸੁਰਿੰਦਰਪਾਲ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਸੜੋਆ ਨੇ ਸੱਠੀ ਮੂੰਗੀ ਦੀ ਕਾਸ਼ਤ, ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ।।ਡਾ. ਜਸਵਿੰਦਰ ਸਿੰਘ ਕੇਵੀਕੇ ਲੰਗੜੋਆ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਅਤੇ ਤੇਲ ਬੀਜ ਫ਼ਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ, ਕੀਟਨਾਸ਼ਕਾਂ ਦੇ ਕੰਟਰੋਲ ਸੰਬੰਧੀ ਜਾਣਕਾਰੀ ਦਿੱਤੀ। ਬਰਿੰਦਰਪਾਲ ਤੇ ਰਜਿੰਦਰਪਾਲ ਦੋਨੋਂ ਖੇਤੀਬਾੜੀ ਵਿਸਥਾਰ ਅਫ਼ਸਰ ਸੜੋਆ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੁਦਰਤੀ ਖੇਤੀ ਸੰਬੰਧੀ ਵਿਚਾਰ ਪੇਸ਼ ਕੀਤੇ।।ਇਸ ਮੌਕੇ ਦਿਲਵਰ ਸਿੰਘ ਸਰਪੰਚ, ਜਗਜੀਤ ਸਿੰਘ ਗਿੱਲ, ਅਜਮੇਰ ਸਿੰਘ ਗਿੱਲ, ਗੁਰਮੁੱਖ ਸਿੰਘ ਬੱਗਾ, ਮੱਖਣ ਸਿੰਘ ਪ੍ਰਧਾਨ, ਜੋਗਿੰਦਰ ਪਾਲ, ਬਲਬੀਰ ਸਿੰਘ ਖਟਕੜ, ਗਗਨਪ੍ਰੀਤ ਸਿੰਘ, ਮੋਹਨ ਸਿੰਘ, ਬਿੰਦਾ ਭੱਠਲ, ਕਮਲਜੀਤ ਪੰਚ, ਲਾਲ ਸਿੰਘ, ਬਲਦੇਵ ਸਿੰਘ ਤੇ ਕਿਸਾਨ ਹਾਜ਼ਰ ਸਨ।