- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

- ਕਾਫ਼ਲਾ ਚੰਡੀਗੜ੍ਹ ਧਰਨੇ ਲਈ ਹੋਇਆ ਰਵਾਨਾ
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ
ਕਾਠਗੜ੍ਹ : ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਏਡੀਬੀ ਬੇਲਾ ਤਾਜੋਵਾਲ ਦੀ ਅਗਵਾਈ ਹੇਠ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦਾ ਭਾਰੀ ਕਾਫ਼ਲਾ ਕਾਰਾਂ ਅਤੇ ਟਰੈਕਟਰ-ਟਰਾਲੀਆਂ ’ਤੇ ਚੰਡੀਗੜ੍ਹ ਲਈ ਰਵਾਨਾ ਹੋਏ। ਕਿਸਾਨਾਂ ਦੇ ਕਾਫਲੇ ਨੂੰ ਤੋਰਨ ਲੱਗਿਆ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਅਤੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸਾਬਕਾ ਸਰਪੰਚ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਜਾ ਰਹੇ ਜ਼ੁਲਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਇਤਿਹਾਸਕ ਅੰਦੋਲਨ ਬਣ ਜਾਵੇਗਾ। ਇਸ ਮੌਕੇ ਸਵਰਨ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ, ਗੁਰਮੁਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ, ਹਰਦੀਪ ਸਿੰਘ ਰੈਲਮਾਜਰਾ ਜ਼ਿਲ੍ਹਾ ਸਕੱਤਰ, ਕਿਸ਼ਨ ਸਿੰਘ, ਕੁਲਦੀਪ ਸਿੰਘ, ਤੀਰਥ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ ਸਰਕਲ ਪ੍ਰਧਾਨ, ਪੁਰਸ਼ੋਤਮ ਵਿਸ਼ਾਲ ਸੀਨੀਅਰ ਮੀਤ ਪ੍ਰਧਾਨ, ਪ੍ਰਧਾਨ ਚਰਨ ਸਿੰਘ ਛਦੌੜੀ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਬੀੜ ਕਾਠਗੜ੍ਹ, ਬਲਵੀਰ ਸਿੰਘ ਰੈਲਮਾਜਰਾ, ਪ੍ਰੀਤਮ ਸਿੰਘ ਰੈਲਮਾਜਰਾ, ਹਰਵਿੰਦਰ ਸਿੰਘ ਟੌਂਸਾ, ਨੰਬਰਦਾਰ ਅਮਰੀਕ ਸਿੰਘ, ਨਿਰਮਲ ਸਿੰਘ, ਕ੍ਰਿਸ਼ਨ ਦੇਵ, ਜਸਬੀਰ ਸਿੰਘ, ਅਮਰਜੀਤ ਸਿੰਘ ਤਨੂਲੀ, ਮਿੰਟਾ ਰੱਕੜ, ਨੋਨਾ ਕਲਾਮ, ਕੇਵਲ ਸਿੰਘ, ਵਾਈਸ ਪ੍ਰਧਾਨ ਸਵਰਨ ਸਿੰਘ ਨੰਗਲ, ਗੁਰਮੁੱਖ ਸਿੰਘ ਮਹਿਮੂਦਪੁਰ ਜ਼ਿਲ੍ਹਾ ਸਕੱਤਰ ਸਾਥੀਆਂ ਸਮੇਤ ਚੰਡੀਗੜ੍ਹ ਨੂੰ ਰਵਾਨਾ ਹੋਏ।