ਬੱਲੋਵਾਲ ਸੌਂਖੜੀ 'ਚ ਕਿਸਾਨ ਮੇਲਾ 14 ਨੂੰ
ਬੱਲੋਵਾਲ ਸੌਂਖੜੀ 'ਚ ਕਿਸਾਨ ਮੇਲਾ 14 ਮਾਰਚ ਨੂੰ
Publish Date: Tue, 24 Feb 2026 04:44 PM (IST)
Updated Date: Wed, 25 Feb 2026 04:01 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਜਿਸ ਸੰਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਖੇਤਰੀ ਖੋਜ ਕੇਂਦਰ ਵੱਲੋਂ ਸਮੂਹ ਸਾਇੰਸਦਾਨਾਂ ਅਤੇ ਸਟਾਫ਼ ਦੀ ਹਾਜਰੀ ਵਿਚ ਰਵਾਨਾ ਕੀਤੀ। ਪਬਲੀਸਿਟੀ ਕਮੇਟੀ ਦੇ ਕਨਵੀਨਰ ਡਾ. ਵਰੁਣ ਅੱਤਰੀ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਰਾਹੀਂ ਨਵਾਂਸ਼ਹਿਰ, ਹੁਸ਼ਿਆਰਪੁਰ ਤੇ ਰੋਪੜ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਮੇਲੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਮਨਮੋਹਨਜੀਤ ਸਿੰਘ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਤਕਨੀਕੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਜਵਾਬ ਵੀ ਦੇਣਗੇ। ਮੇਲੇ ਦੌਰਾਨ ਸਾਉਣੀ ਰੁੱਤ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਸੁਧਰੀਆ ਕਿਸਮਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਮੇਲੇ ਵਿਚ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਹਿੱਸਾ ਲੈਣ ਅਪੀਲ ਕੀਤੀ।